Saturday, July 27, 2024

ਅੰਮ੍ਰਿਤਸਰ ਵਿਕਾਸ ਅਥਾਰਟੀ ਨੇ ਵਿੱਢਿਆ ਗਲਿਆਰੇ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਅੰਮ੍ਰਿਤਸਰ ਵਿਕਾਸ ਅਥਾਰਟੀ ਦੇ ਮੁੱਖ ਪ੍ਰਬੰਧਕ ਸ੍ਰੀਮਤੀ ਦੀਪ ਸ਼ਿਖਾ ਸ਼ਰਮਾ ਵਲੋਂ ਸਰਕਾਰੀ ਇਮਾਰਤਾਂ ਅਤੇ ਰਸਤਿਆਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਕੀਤੀ ਗਈ ਪਹਿਲ ਤਹਿਤ ਵਧੀਕ ਮੁੱਖ ਪਬੰਧਕ ਰਜ਼ਤ ਉਬਰਾਏ ਨੇ ਸ੍ਰੀ ਦਰਬਾਰ ਸਾਹਿਬ ਦੁਆਲੇ ਬਣੇ ਗਲਿਆਰੇ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ।ਐਕਸੀਅਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਲਿਆਰੇ ਨੂੰ ਤਰਜ਼ੀਹ ਸੰਗਤ ਦੀ ਸਹੂਲਤ ਵਾਸਤੇ ਦਿੱਤੀ ਗਈ ਹੈ, ਕਿਉਂਕਿ ਇਸ ਰਸਤੇ ਤੋਂ ਰੋਜ਼ਾਨਾ ਲੱਖਾਂ ਸ਼ਰਧਾਲੂਆਂ ਦੀ ਆਮਦ ਹੈ ਅਤੇ ਨਾਜਾਇਜ਼ ਕਬਜ਼ਿਆਂ ਕਾਰਨ ਰਸਤੇ ਵਿੱਚ ਜ਼ਾਮ ਲੱਗਦਾ ਹੈ।ਉਨ੍ਹਾਂ ਕਿਹਾ ਕਿ ਟੀਮਾਂ ਨੂੰ ਨਿਰੰਤਰ ਇਸ ਕੰਮ ‘ਤੇ ਤਾਇਨਾਤ ਕਰ ਦਿੱਤਾ ਹੈ ਅਤੇ ਜਦ ਤੱਕ ਇਹ ਗਲਿਆਰਾ ਸਾਫ ਨਹੀਂ ਹੁੰਦਾ ਤਦ ਤੱਕ ਕੰਮ ਜਾਰੀ ਰਹੇਗਾ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …