Saturday, July 27, 2024

ਨਿੱਜ਼ਰ ਵਲੋਂ ਜੀ 20 ਲਈ ਚੱਲ ਰਹੇ ਕੰਮਾਂ ਦੀ ਸਮੀਖਿਆ

ਕਿਹਾ, ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨਗੀਆਂ ਸ਼ਹਿਰ ਦੀਆਂ ਦੀਵਾਰਾਂ

ਅੰਮ੍ਰਿਤਸਰ, 21 ਜਨਵਰੀ (ਸੁਖਬੀਰ ਸਿੰਘ) – ਜੀ 20 ਦੀ ਮਹਿਮਾਨ ਨਿਵਾਜ਼ੀ ਲਈ ਸ਼ਹਿਰ ਵਿੱਚ ਚੱਲ ਰਹੇ ਵੱਖ-ਵੱਖ ਕੰਮਾਂ ਦੀ ਸਮੀਖਿਆ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਇੰਦਰਬੀਰ ਸਿੰਘ ਨਿੱਜ਼ਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਸਾਰੇ ਕੰਮ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ।ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਜੋ ਵੀ ਕੰਮ ਹੋ ਰਹੇ ਹਨ, ਉਨ੍ਹਾਂ ਦੀ ਗੁਣਵੱਤਾ ਦਾ ਧਿਆਨ ਜਰੂਰ ਰੱਖਿਆ ਜਾਵੇ।ਉਨ੍ਹਾਂ ਸ਼ਹਿਰ ਦੇ ਉਹ ਸਥਾਨ ਜੋ ਕਿ ਸੜਕਾਂ ਦੇ ਜਾਂ ਚੌਕਾਂ ‘ਤੇ ਐਲੀਵੇਟਿਡ ਰੋਡ ਦੇ ਹੇਠਾਂ ਹਨ, ਨੂੰ ਸੁੰਦਰ ਬਨਾਉਣ ਲਈ ਉਨ੍ਹਾਂ ਉਤੇ ਪੰਜਾਬੀ ਸਭਿਆਚਾਰ ਦੀ ਪੇਸ਼ਕਾਰੀ ਕਰਨ ਦੀ ਹਦਾਇਤ ਕੀਤੀ ਹੈ।ਜਨਤਕ ਸਥਾਨਾਂ ‘ਤੇ ਜੋ ਵੀ ਲਿਖਿਆ ਜਾਣਾ ਹੈ, ਉਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਪਹਿਲ ਤਹਿਤ ਗੁਰਮੁੱਖੀ ਨੂੰ ਤਰਜ਼ੀਹ ਦਿੱਤੀ ਜਾਵੇ।ਉਨ੍ਹਾਂ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕਰਵਾਈਆਂ ਕਲਾਕਿਰਤਾਂ ਨੂੰ ਵੀ ਵੇਖਿਆ।
ਮੀਟਿੰਗ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ, ਪੁਲੀਸ ਕਮਿਸ਼ਨਰ ਜਸਕਰਨ ਸਿੰਘ, ਐਸ.ਡੀ.ਐਮ ਹਰਪ੍ਰੀਤ ਸਿੰਘ, ਐਸ.ਡੀ.ਐਮ ਮੰਨਕੰਵਲ ਸਿੰਘ, ਐਸ.ਡੀ.ਐਮ ਬਾਬਾ ਬਕਾਲਾ ਸ਼ੀਮਤੀ ਅਲਕਾ ਕਾਲੀਆ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਤੋ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Check Also

ਐਸ.ਜੀ.ਪੀ.ਸੀ ਚੋਣਾਂ ਲਈ ਵੋਟ ਬਨਾਉਣ ਲਈ ਮਿਆਦ 31 ਜੁਲਾਈ 2024 ਨੂੰ ਹੋਵੇਗੀ ਸਮਾਪਤ

ਪਠਾਨਕੋਟ, 26 ਜੁਲਾਈ (ਪੰਜਾਬ ਪੋਸਟ ਬਿਊਰੋ) – ਉਪ ਮੰਡਲ ਮੈਜਿਸਟਰੇਟ ਪਠਾਨਕੋਟ ਮੇਜਰ ਡਾ. ਸੁਮਿਤ ਮੁਦ …