ਭਿੱਖੀਵਿੰਡ, 13 ਦਸੰਬਰ (ਕੁਲਵਿੰਦਰ ਸਿੰਘ ਕੰਬੋਕੇ / ਲਖਵਿੰਦਰ ਸਿੰਘ ਗੋਲਣ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਤੋਂ ਗੁਰਦੁਆਰਾ ਸ਼ਹੀਦਾਂ ਬਾਬਾ ਸੁੱਖਾ ਸਿੰਘ ਜੀ ਦੇ ਸਥਾਨ ਤੋਂ ਜੋਧਪੁਰ ਲਈ ਜਥਾ ਰਵਾਨਾ ਕੀਤਾ ਗਿਆ।ਗੁਰਦੁਆਰਾ ਜੋਧਪੁਰ (ਤਰਨ ਤਾਰਨ) ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਅਗਨ ਭੇਟ ਕੀਤੇ ਜਾਣ ਦੀ ਵਾਪਰੀ ਮੰਦਭਾਗੀ ਘਟਨਾ ਸਬੰਧੀ ਜੋ ਇਕੱਠ ਅੱਜ ਹੋ ਰਿਹਾ ਹੈ, ਵਿੱਚ ਵਧ ਚੜ੍ਹ ਕੇ ਹਾਜ਼ਰੀ ਭਰਨ ਲਈ ਮਾੜੀ ਕੰਬੋਕੇ ਦੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਅਤੇ ਪਿੰਡ ਦੇ ਪੰਤਵੰਤਿਆਂ ਵੱਲੋਂ ਸੰਗਤਾਂ ਨੂੰ ਪ੍ਰੇਰਿਤ ਕੀਤਾ ਗਿਆ। ਪਿੰਡ ਤੋਂ ਰਵਾਨਾ ਕੀਤੇ ਗਏ ਇਸ ਜਥੇ ਵਿੱਚ ਜਥੇਦਾਰ ਸੰਤੋਖ ਸਿੰਘ, ਪ੍ਰਗਟ ਸਿੰਘ, ਨਿਰਮਲ ਸਿੰਘ, ਸ਼ਿੰਦਰ ਸਿੰਘ, ਸੁਖਵੰਤ ਸਿੰਘ, ਕੁਲਦੀਪ ਸਿੰਘ, ਗੁਰਮੁੱਖ ਸਿੰਘ, ਪ੍ਰਤਾਪ ਸਿੰਘ ਆਦਿ ਸੰਗਤਾਂ ਹਾਜ਼ਰ ਸਨ।
Check Also
ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ …