Sunday, June 23, 2024

ਯੂਨੀਵਰਸਿਟੀ ਦੀਆਂ ਫੁੱਟਬਾਲ ਟੀਮਾਂ ਨੇ ਆਲ ਇੰਡੀਆ ਇੰਟਰ-ਵਰਸਿਟੀ ਚੈਂਪੀਅਨਸ਼ਿਪ ‘ਚ ਜਿੱਤੇ ਚਾਂਦੀ ਤੇ ਕਾਂਸੀ ਦੇ ਤਗਮੇ

ਅੰਮ੍ਰਿਤਸਰ 22 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਲੜਕੀਆਂ ਦੀ ਫੁੱਟਬਾਲ ਟੀਮ ਨੇ ਐਲ.ਐਨ.ਆਈ.ਪੀ.ਈ ਗਵਾਲੀਅਰ ਵਿਖੇ ਹੋਈ ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੁੱਟਬਾਲ (ਲੜਕੀਆਂ) ਚੈਂਪੀਅਨਸ਼ਿਪ ਵਿੱਚ ਚਾਂਦੀ ਦਾ ਤਗਮਾ ਜਿੱਤਿਆ ਹੈ, ਜਦੋਂਕਿ ਯੂਨੀਵਰਸਿਟੀ ਦੀ ਲ਼ੜਕਿਆਂ ਦੀ ਫੁੱਟਬਾਲ ਟੀਮ ਨੇ ਕੋਟਾ ਯੂਨੀਵਰਸਿਟੀ ਰਾਜਸਥਾਨ ਵਿਖੇ ਆਯੋਜਿਤ ਆਲ ਇੰਡੀਆ ਅੰਤਰਵਰਸਿਟੀ (ਲੜਕੇ) ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ ਰੌਸ਼ਨ ਕੀਤਾ ਹੈ।ਇਕ ਸਾਲ ਵਿਚ ਇਕ ਚੈਂਪੀਅਨਸ਼ਿਪ ਵਿਚ ਦੋ ਪੁਜੀਸ਼ਨਾਂ ਕਰਨਾ ਇਕ ਵੱਡੀ ਪ੍ਰਾਪਤੀ ਹੈ।
ਯੂਨੀਵਰਸਿਟੀ ਦੇ ਖੇਡ ਵਿਭਾਗ ਦੇ ਇੰਚਾਰਜ ਡਾ. ਕੰਵਰ ਮਨਦੀਪ ਸਿੰਘ ਨੇ ਕਿਹਾ ਕਿ ਇਹ ਪ੍ਰਾਪਤੀ ਯੂਨੀਵਰਸਿਟੀ ਦੇ ਖਿਡਾਰੀਆਂ ਅਤੇ ਕੋਚਾਂ ਦੇ ਯਤਨਾਂ ਸਦਕਾ ਹੋਈ ਹੈ।ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਮਰਪਿਤ ਹੈ ਅਤੇ ਖੇਡ ਗਤੀਵਿਧੀਆਂ ਯੂਨੀਵਰਸਿਟੀ ਦੀਆਂ ਮੁੱਖ ਤਰਜ਼ੀਹਾਂ ਵਿੱਚ ਹਨ।
ਪਰਦੀਪ ਕੁਮਾਰ ਫੁੱਟਬਾਲ ਕੋਚ ਨੇ ਕਿਹਾ ਕਿ ਯੂਨੀਵਰਸਿਟੀ ਦੇ ਫੁੱਟਬਾਲ ਖਿਡਾਰੀ ਸਮਰਪਿਤ ਅਤੇ ਸਖਤ ਮਿਹਨਤ ਵਾਲਾ ਮਾਦਾ ਰੱਖਦੇ ਹਨ।ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਦੀ ਟੀਮ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਵਿੱਚ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗੀ।

Check Also

ਪੁਲਿਸ ਮੁਲਾਜ਼ਮ ਪਭਜੋਤ ਸਿੰਘ ਦੇ ਬੇਵਕਤੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ

ਸੰਗਰੂਰ, 22 ਜੂਨ (ਜਗਸੀਰ ਲੌਂਗਵਾਲ) – ਦੇਸ਼ ਭਗਤ ਯਾਦਗਾਰ ਕਮੇਟੀ, ਤਰਕਸ਼ੀਲ ਸੁਸਾਇਟੀ ਪੰਜਾਬ, ਸਲਾਈਟ ਇੰਪਲਾਈਜ਼ …