Thursday, March 27, 2025

ਟਰੈਫਿਕ ਪੁਲਿਸ ਤੇ ਨਗਰ ਨਿਗਮ ਨੇ ਹਟਾਏ ਨਜਾਇਜ਼ ਕਬਜ਼ੇ

ਜਿਲ੍ਹਾ ਸਾਂਝ ਕੇਂਦਰ ਤੇ ਟ੍ਰੈਫਿਕ ਐਜੂਕੇਸ਼ਨ ਸੈਲ ਨੇ ਵਾਹਨਾਂ ‘ਤੇ ਲਾਏ ਰਿਫਲੈਕਟਰ

ਅੰਮ੍ਰਿਤਸਰ 22 ਜਨਵਰੀ (ਸੁਖਬੀਰ ਸਿੰਘ) – ਟਰੈਫਿਕ ਪੁਲਿਸ ਵਿਭਾਗ ਤੇ ਨਗਰ ਨਿਗਮ ਦੇ ਸਹਿਯੋਗ ਨਾਲ ਅਸ਼ੋਕਾ ਚੌਕ ਤੋਂ ਕ੍ਰਿਸਟਲ ਚੌਕ ਤੱਕ ਸਾਇਕਲ ਮਾਰਕੀਟ ਰੇਲਵੇ ਰੋਡ, ਰੇਲਵੇ ਸਟੇਸ਼ਨ ਦੇ ਦੋਨੋ ਪਾਸੇ ਤੇ ਨਹਿਰੀ ਦਫਤਰ ਸਥਾਨਾਂ ‘ਤੇ ਕੀਤੇ ਗਏ ਨਜਾਇਜ਼ ਕਬਜ਼ੇ ਹਟਾਏ ਗਏ ਅਤੇ ਸੜਕਾਂ ‘ਤੇ ਗਲਤ ਪਾਰਕ ਕੀਤੇ ਵਾਹਨਾਂ ਦੇ ਚਲਾਨ ਕੱਟੇੇ ਗਏ।ਜਿਨਾਂ ਪ੍ਰਾਈਵੇਟ ਗੱਡੀਆਂ ‘ਤੇ ‘ਪੁਲਿਸ’ ਦੇ ਸਟਿੱਕਰ ਲਗੇ ਹੋਏ ਸਨ, ਉਹਨਾਂ ਦੇ ਵੀ ਚਲਾਨ ਕੀਤੇ ਗਏ।ਅਧਿਕਾਰੀਆਂ ਨੇ ਦੁਕਾਨਦਾਰਾਂ ਨਾਲ ਮੀਟਿੰਗ ਕਰਕੇ ਹਦਾਇਤ ਕੀਤੀ ਗਈ ਕਿ ਜੇਕਰ ਭਵਿੱਖ ਵਿੱਚ ਉਹਨਾ ਵਲੋ ਦੁਕਾਨਾਂ ਦੇ ਬਾਹਰ ਸੜਕਾਂ/ਫੁੱਟਪਾਥਾਂ ‘ਤੇ ਸਮਾਨ ਰੱਖਿਆ ਗਿਆ ਤਾਂ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਗਈ ਟਰੈਫਿਕ ਸੁਚਾਰੂ ਢੰਗ ਨਾਲ ਚਲਾਉਣ ‘ਚ ਟਰੈਫਿਕ ਪੁਲਿਸ ਦਾ ਸਹਿਯੋਗ ਕੀਤਾ ਜਾਵੇ।
ਇਸ ਤੋਂ ਇਲਾਵਾ ਜਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਸਿਟੀ ਇੰਚਾਰਜ ਇੰਸਪੈਕਟਰ ਪਰਮਜੀਤ ਸਿੰਘ ਅਤੇ ਟ੍ਰੈਫਿਕ ਐਜੂਕੇਸ਼ਨ ਸੈਲ ਅੰਮ੍ਰਿਤਸਰ ਵਲੋਂ ਵਹੀਕਲਾਂ ‘ਤੇ ਰਿਫਲੈਕਟਰ ਵੀ ਲਗਾਏ ਗਏ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …