ਅੰਮ੍ਰਿਤਸਰ, 23 ਜਨਵਰੀ (ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਪੰਜਾਬ ਦੀ ਦੋ ਰੋਜ਼ਾ ਸੂਬਾ ਕਾਰਜਕਾਰਨੀ ਦਾ ਉਦਘਾਟਨ ਕੱਲ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਮਾਧਵ ਵਿਦਿਆ ਨਿਕੇਤਨ ਵਿਖੇ ਕੀਤਾ ਗਿਆ।ਇਸ ਦੋ ਰੋਜ਼ਾਾ ਸੂਬਾ ਕਾਰਜਕਾਰਨੀ ਦੇ ਪਹਿਲੇ ਦਿਨ ਦੀ ਕਾਰਜ਼ਕਾਰਨੀ ਦਾ ਉਦਘਾਟਨ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਸੌਦਨ ਸਿੰਘ, ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੁਪਾਨੀ, ਸਹਿ-ਇੰਚਾਰਜ ਡਾ: ਨਰਿੰਦਰ ਸਿੰਘ ਰੈਨਾ ਅਤੇ ਸੰਗਠਨ ਜਨਰਲ ਸਕੱਤਰ ਸ਼੍ਰੀਮੰਥਰੀ ਸ਼੍ਰੀਨਿਵਾਸੁਲੂ ਨੇ ਸ਼ਮਾਂ ਰੋਸ਼ਨ ਕਰਕੇ ਕੀਤਾ ਅਤੇ ਵੰਦੇ ਮਾਤਰਮ ਗੀਤ ਗਾਇਆ ਗਿਆ।
ਅਸ਼ਵਨੀ ਸ਼ਰਮਾ ਨੇ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਸ਼ੁਰੂਆਤੀ ਸੰਦੇਸ਼ ਪੇਸ਼ ਕੀਤਾ।ਵਿਜੇ ਰੂਪਾਨੀ ਨੇ ਮੌਜ਼ੂਦਾ ਅਹੁੱਦੇਦਾਰਾਂ ਨੂੰ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਜਿੱਤਣ ਲਈ ਸੇਧ ਦਿੱਤੀ।ਇਸ ਤੋਂ ਬਾਅਦ ਡਾ: ਸੁਭਾਸ਼ ਸ਼ਰਮਾ ਨੇ ਲੋਕ ਸਭਾ ਪਰਵਾਸ ਯੋਜਨਾ ਅਤੇ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਯਾਤਰਾ ਬਾਰੇ ਹਾਜ਼ਰ ਸਾਰੇ ਅਹੁੱਦੇਦਾਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕਾਰਜ਼ਕਾਰਨੀ ਬੈਠਕ ਦੇ ਦੂਜੇ ਸੈਸ਼ਨ ਵਿੱਚ ਜਨਰਲ ਸਕੱਤਰ ਸ਼੍ਰੀਮੰਥਰੀ ਸ਼੍ਰੀਨਿਵਾਸਲੂ ਨੇ ਮੌਜ਼ੂਦਾ ਅਹੁੱਦੇਦਾਰਾਂ ਨੂੰ ਆਪਣੇ-ਆਪਣੇ ਜਿਲ੍ਹਿਆਂ ਵਿੱਚ ਬੂਥ ਪੱਧਰ ਤੱਕ ਦੇ ਸੰਗਠਨਾਤਮਕ ਢਾਂਚੇ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ।
ਅਸ਼ਵਨੀ ਸ਼ਰਮਾ ਨੇ ਕਾਰਜਕਾਰਨੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਭਾਜਪਾ ਪੰਜਾਬੀਆਂ ਦੀ ਪਹਿਲੀ ਪਸੰਦ ਬਣੀ ਹੋਈ ਹੈ, ਕਿਉਂਕਿ ਪੰਜਾਬ ਦੇ ਲੋਕ ਹੁਣ ਆਪਣਾ ਅਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਹੋਣ ਵਾਲੀਆਂ ਸਥਾਨਕ ਅਤੇ ਲੋਕ ਸਭਾ ਚੋਣਾਂ ਆਪਣੇ ਬਲਬੂਤੇ `ਤੇ ਲੜੇਗੀ ਅਤੇ ਹੁੰਝਾਫੇਰ ਜਿੱਤ ਪ੍ਰਾਪਤ ਕਰੇਗੀ।ਉਨ੍ਹਾਂ ਭਾਜਪਾ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਜਨਤਕ ਕੰਮਾਂ ਨਾਲ ਜੁੜੇ ਮੁੱਦਿਆਂ ਨੂੰ ਹੋਰ ਜ਼ੋਰਦਾਰ ਢੰਗ ਨਾਲ ਚੁੱਕਣ।ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਦਰਿਆ ਨੂੰ ਰੋਕਣ ਲਈ ਸ਼ਰਮਾ ਨੇ ਵਰਕਰਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਨਸ਼ੇ ਦੇ ਆਦੀ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਯਤਨ ਕਰਨ।
ਉਨਾਂ ਕਿਹਾ ਕਿ ਭਾਜਪਾ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਵਿਸ਼ਾਲ ਯਾਤਰਾ ਦੀ ਸ਼ੁਰੁਆਤ ਮਾਰਚ ਦੇ ਮਹੀਨੇ ਤੋਂ ਕਰੇਗੀ, ਜੋ ਕਿ ਅਗਸਤ ਤੱਕ ਜਾਰੀ ਰਹੇਗੀ ਅਤੇ ਇਹ ਪੰਜਾਬ ਦੀ ਹਰ ਲੋਕ ਸਭਾ ਵਿੱਚ 18 ਦਿਨ ਚੱਲੇਗੀ।ਉਨ੍ਹਾਂ ਵਰਕਰਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਪਿੰਡਾਂ ਦੇ ਹਰ ਘਰ ਤੱਕ ਪਹੁੰਚਾਉਣ।
ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਹੁਤ ਜਲਦ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਦੀ ਹਰ ਵਿਧਾਨ ਸਭਾ ਦਾ ਅੱਧੇ ਦਿਨ ਲਈ ਦੌਰਾ ਕਰਨਗੇ ਤੇ ਰੈਲੀਆਂ ਨੂੰ ਵੀ ਸੰਬੋਧਨ ਕਰਨਗੇ। ਇਸ ਮੀਟਿੰਗ ਵਿੱਚ ਕਈ ਹੋਰ ਅਹੁਦੇਦਾਰਾਂ ਨੇ ਵੀ ਸੰਬੋਧਨ ਕੀਤਾ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media