ਸੰਗਰੂਰ, 23 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਲਹਿਰਾਗਾਗਾ ਵਲੋਂ ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਸਪੁੱਤਰ ਮਰਹੂਮ ਨੇਤਰਦਾਨੀ ਸੌਰਵ ਗੋਇਲ ਦੀ ਯਾਦ ਨੂੰ ਸਮਰਪਿਤ ਸੱਭਿਆਚਾਰਕ ਮੇਲਾ ਕਰਵਾਇਆ ਗਿਆ।ਜਿਸ ਵਿਚ ਪੰਜਾਬ ਦੇ ਪ੍ਰਸਿੱਧ ਕਲਾਕਾਰਾਂ ਨੇ ਆਪਣੇ ਸਦਾਬਹਾਰ ਗੀਤ ਸੁਣਾ ਕੇ ਬੱਲੇ ਬੱਲੇ ਕਰਵਾਈ।ਮੰਚ ਦੇ ਮੁੱਖ ਸਲਾਹਕਾਰ ਮਨਜੀਤ ਸ਼ਰਮਾ ਜੇ.ਈ ਅਤੇ ਸਾਬਕਾ ਕੌਂਸਲਰ ਸੱਤਪਾਲ ਸਿੰਘ ਪਾਲੀ ਨੇ ਦੱਸਿਆ ਕਿ ਇਸ ਮੇਲੇ ਵਿੱਚ ਵੱਖ-ਵੱਖ ਖੇਤਰ ਵਿੱਚ ਵਧੀਆ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਸਖਸ਼ੀਅਤਾਂ ਡੀ.ਐਸ.ਪੀ ਪੁਸ਼ਪਿੰਦਰ ਸਿੰਘ ਲਹਿਰਾਗਾਗਾ ਆਦਿ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਮਨਜੀਤ ਸ਼ਰਮਾ ਜੇ.ਈ ਨੇ ਦੱਸਿਆ ਕਿ ਪੁਸ਼ਪਿੰਦਰ ਸਿੰਘ ਬਤੌਰ ਡੀ.ਐਸ.ਪੀ ਲਹਿਰਾਗਾਗਾ ਹਲਕੇ ਵਿੱਚ ਵਧੀਆ ਸੇਵਾਵਾਂ ਦੇਣ ਲਈ ਦਿਨ-ਰਾਤ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ।ਉਹ ਖਿਡਾਰੀਆਂ ਅਤੇ ਕਲਾਕਾਰਾਂ ਦੀ ਮਦਦ ਕਰਨ ਲਈ ਹਮੇਸ਼ਾਂ ਤਿਆਰ ਰਹਿੰਦੇ ਹਨ।ਡੀ.ਐਸ.ਪੀ ਪੁਸ਼ਪਿੰਦਰ ਸਿੰਘ ਨੇ ਕਿਹਾ ਕਿ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੇ ਪ੍ਰਧਾਨ ਅਸ਼ੋਕ ਮਸਤੀ ਦੀ ਸਮੁੱਚੀ ਟੀਮ ਵਲੋਂ ਹਥਿਆਰਾਂ, ਗੈਂਗਸਟਰਵਾਦ, ਨੰਗੇਜਵਾਦ ਵਰਗੇ ਵਿਸ਼ਿਆਂ ਨੂੰ ਲੈ ਕੇ ਗੀਤ ਲਿਖਣ ਅਤੇ ਗਾਉਣ ਵਾਲੇ ਕਲਾਕਾਰਾਂ ਦਾ ਡਟ ਕੇ ਵਿਰੋਧ ਕੀਤਾ ਜਾਦਾ ਹੈ।ਮੰਚ ਵਲੋਂ ਉਭਰਦੇ ਕਲਾਕਾਰਾਂ ਅਤੇ ਗੀਤਕਾਰਾਂ ਨੂੰ ਅੱਗੇ ਆਉਣ ਲਈ ਵਧੀਆ ਪਲੇਟਫਾਰਮ ਦਿੱਤਾ ਜਾ ਰਿਹਾ ਹੈ। ਉਹ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਦੀ ਸਮੁੱਚੀ ਟੀਮ ਦਾ ਧੰਨਵਾਦ ਕਰਦੇ ਹਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …