Sunday, December 22, 2024

ਡਿਪਟੀ ਕਮਿਸ਼ਨਰ ਦੀ ਅਗਵਾਈ ‘ਚ ਹੋਈ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ

ਗਣਤੰਤਰ ਦਿਵਸ ਮੌਕੇ ਅੰਮ੍ਰਿਤਸਰ ‘ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਲਹਿਰਾਉਣਗੇ ਕੌਮੀ ਝੰਡਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – 26 ਜਨਵਰੀ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੀ ਫੁੱਲ ਡਰੈਸ ਰਿਹਰਸਲ ਗੁਰੂ ਨਾਨਕ ਸਟੇਡੀਅਮ ਅੰਮ੍ਰਿਤਸਰ ਵਿਖੇ ਹੋਈ, ਜਿਸ ਦੌਰਾਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ ਅਤੇ ਪਰੇਡ ਦਾ ਮੁਆਇਨਾ ਕੀਤਾ।ਇਸ ਉਪਰੰਤ ਪਰੇਡ ਕਮਾਂਡਰ ਏ.ਸੀ.ਪੀ ਵਰਿੰਦਰ ਸਿੰਘ ਖੋਸਾ ਦੀ ਕਮਾਂਡ ਹੇਠ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ ਅਤੇ ਪੰਜਾਬ ਪੁਲਿਸ ਦੇ ਬੈਂਡ ਵਲੋਂ ਸ਼ਾਨਦਾਰ ਪਾਰਚ ਪਾਸਟ ਕੀਤਾ ਗਿਆ।ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ, ਕੋਰਿਓਗ੍ਰਾਫੀ, ਗਿੱਧਾ, ਭੰਗੜਾ ਸਮੇਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਅੰਮ੍ਰਿਤਸਰ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਉਤਸ਼ਾਹ ਨਾਲ ਕਰਵਾਇਆ ਜਾਵੇਗਾ, ਜਿਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਸੂਬੇ ਦੇ ਵਿੱਤ ਮੰਤਰੀ ਞਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਸਾਰੇ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਹਾਜ਼ਰੀ ਲਾਜ਼ਮੀ ਹੈ ਅਤੇ ਸਾਰੇ ਆਪਣਾ ਫ਼ਰਜ਼ ਸਮਝਦੇ ਹੋਏ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਾਮਲ ਹੋ ਕੇ ਰੌਣਕਾਂ ਵਧਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਪੁਲਿਸ ਕਮਿਸ਼ਨਰ ਜਸਕਰਨ ਸਿੰਘ, ਡੀ.ਸੀ.ਪੀ ਪੀ.ਐਸ ਭੰਡਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …