Friday, March 14, 2025
Breaking News

ਮਾਨ ਸਰਕਾਰ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਦੇ ਕੰਮਾਂ `ਤੇ ਖਰਚੇਗੀ ਤਕਰੀਬਨ 6.41 ਕਰੋੜ – ਡਾ. ਇੰਦਰਬੀਰ ਸਿੰਘ ਨਿੱਜ਼ਰ

ਕਿਹਾ, ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਯਤਨਸ਼ੀਲ
ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ।ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਭਰ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜ਼ਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਦੀ ਸਫ਼ਾਈ `ਤੇ ਤਕਰੀਬਨ 6.41 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।
ਉਨ੍ਹਾਂ ਨੇ ਕਿਹਾ ਕਿ ਸੁਪਰ ਸਕਰ ਮਸ਼ੀਨਾਂ ਨਾਲ ਅੰਮ੍ਰਿਤਸਰ ਸ਼਼ਹਿਰ ਦੇ ਦੱਖਣੀ ਅਤੇ ਕੇਂਦਰੀ ਹਲਕੇ ਵਿੱਚ ਮੁੱਖ ਸੀਵਰੇਜ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕਰਨ ਲਈ ਤਕਰੀਬਨ 1.82 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਪੂਰਬੀ ਹਲਕੇ ਵਿੱਚ ਮੁੱਖ ਸੀਵਰ ਲਾਈਨਾਂ ਨੂੰ ਸੁਪਰ ਸੱਕਰ ਮਸ਼਼ੀਨ ਨਾਲ ਸਫਾਈ ਕੀਤੀ ਜਾਵੇਗੀ। ਜਿਸ `ਤੇ 1.18 ਕਰੋੜ ਰੁਪਏ ਖਰਚ ਕੀਤੇ ਜਾਣਗੇ।ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਮ੍ਰਿਤਸਰ ਸ਼ਹਿਰ ਦੇ ਪੱਛਮੀ ਅਤੇ ਉਤਰੀ ਹਲਕੇ ਵਿੱਚ ਸੁਪਰ ਸੱਕਰ ਮਸ਼ੀਨਾਂ ਨਾਲ ਮੁੱਖ ਸੀਵਰੇਜ਼ ਲਾਈਨਾਂ ਅਤੇ ਬ੍ਰਾਂਚ ਸੀਵਰ ਲਾਈਨਾਂ ਦੀ ਸਫਾਈ ਕੀਤੀ ਜਾਵੇਗੀ।ਇਹਨਾਂ ਕੰਮਾਂ ‘ਤੇ ਕ੍ਰਮਵਾਰ 1.84 ਕਰੋੜ ਅਤੇ 1.57 ਕਰੋੜ ਰੁਪਏ ਖਰਚੇ ਜਾਣਗੇ।
ਉਨ੍ਹਾਂ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ‘ਚ ਸੀਵਰੇਜ ਲਾਈਨਾਂ ਦੀ ਸਫਾਈ ਲਈ ਸੁਪਰ ਸੱਕਰ ਮਸ਼ੀਨਾਂ ਵਿਭਾਗ ਵਲੋ ਮੁਹੱਈਆ ਕਰਵਾਈਆਂ ਜਾਣਗੀਆ।ਸਥਾਨਕ ਸਰਕਾਰਾਂ ਵਿਭਾਗ ਵਲੋਂ ਅੰਮ੍ਰਿਤਸਰ ਸ਼ਹਿਰ ਦੀ ਸੀਵਰੇਜ਼ ਦੀ ਸਫਾਈ ਲਈ ਦਫਤਰੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵਤਾ ਨੂੰ ਯਕੀਨੀ ਬਣਾਇਆ ਜਾਵੇ ਕਿਉ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋ ਸੂਬੇ ਦੇ ਲੋਕਾਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ।

 

Check Also

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ …