ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਮੰਗਲਵਾਰ ਨੂੰ ਸੰਗਰੂਰ ਜਿਲ੍ਹੇ ਦੇ ਭਵਾਨੀਗੜ੍ਹ ਤੋਂ
ਆਜ਼ਾਦ ਸੋਚ ਅਖ਼ਬਾਰ ਦੇ ਪੱਤਰਕਾਰ ਇਕਬਾਲ ਖਾਨ ਦੇ ਬੇਵਕਤੀ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।ਪੱਤਰਕਾਰ ਇਕਬਾਲ ਖਾਨ ਬੀਤੇ ਕੱਲ ਇੱਕ ਸੜਕ ਹਾਦਸੇ ‘ਚ ਬੁਰੀ ਤਰ੍ਹਾਂ ਜਖ਼ਮੀ ਹੋ ਗਏ ਸਨ ਤੇ ਅੱਜ ਪਟਿਆਲਾ ਦੇ ਇੱਕ ਹਸਪਤਾਲ ‘ਚ ਜਖ਼ਮਾਂ ਦੀ ਤਾਬ ਨਾ ਸਹਾਰਦਿਆਂ ਉਨ੍ਹਾਂ ਦਾ ਦਿਹਾਂਤ ਹੋ ਗਿਆ।ਉਹ 46 ਵਰ੍ਹਿਆਂ ਦੇ ਸਨ ਤੇ ਆਪਣੇ ਪਿੱਛੇ ਘਰਵਾਲੀ, ਪੁੱਤਰ ਤੇ ਧੀ ਨੂੰ ਗਹਿਰੇ ਸਦਮੇ ‘ਚ ਛੱਡ ਗਏ ਹਨ।ਪੀੜਤ ਪਰਿਵਾਰ ਤੇ ਹੋਰ ਸਨੇਹੀਆਂ ਨਾਲ ਆਪਣੀਆਂ ਸੰਵੇਦਨਾਵਾਂ ਸਾਂਝੀਆਂ ਕਰਦਿਆਂ ਅਮਨ ਅਰੋੜਾ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਡਾਇਰੈਕਟਰ ਸੋਨਾਲੀ ਗਿਰੀ ਅਤੇ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਵੀ ਇਕਬਾਲ ਖਾਨ ਦੀ ਬੇਵਕਤੀ ਮੌਤ ‘ਤੇ ਅਫ਼ਸੋਸ ਪ੍ਰਗਟ ਕੀਤਾ ਹੈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media