Sunday, December 22, 2024

ਵਿਧਾਇਕਾ ਭਰਾਜ ਨੇ ਸ਼ਹਿਰੀ ਆਵਾਸ ਯੋਜਨਾ ਦੇ ਲਾਭਪਾਤਰੀਆਂ ਨੂੰ ਸੌਂਪੇ ਪ੍ਰਵਾਨਗੀ ਪੱਤਰ

39 ਲੋੜਵੰਦਾਂ ਨੂੰ ਮਿਲੇਗਾ ਵਿੱਤੀ ਲਾਭ

ਸੰਗਰੂਰ, 24 ਜਨਵਰੀ (ਜਗਸੀਰ ਲੌਂਗੋਵਾਲ) – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਭ ਵਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਯਤਨਸ਼ੀਲ ਹੈ।ਇਹ ਪ੍ਰਗਟਾਵਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਵਿਖੇ ਪੰਜਾਬ ਸ਼ਹਿਰੀ ਆਵਾਸ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਰਾਸ਼ੀ ਦੇਣ ਲਈ ਸਰਕਾਰ ਵਲੋਂ ਜਾਰੀ ਪ੍ਰਵਾਨਗੀ ਪੱਤਰ ਸੌਂਪਣ ਮਗਰੋਂ ਕੀਤਾ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਭਵਾਨੀਗੜ੍ਹ ਦੇ ਦਾਇਰੇ ਅਧੀਨ 39 ਲੋੜਵੰਦਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲੇਗਾ।ਹਰੇਕ ਲਾਭਪਾਤਰੀ ਨੂੰ ਡੇਢ ਲੱਖ ਰੁਪਏ ਦੀ ਰਾਸ਼ੀ ਮਿਲੇਗੀ।ਜਿਸ ਤਹਿਤ ਕਰੀਬ 58.50 ਲੱਖ ਰੁਪਏ ਦੀ ਪ੍ਰਵਾਨਗੀ ਪ੍ਰਾਪਤ ਹੋਈ ਹੈ।
ਵਿਧਾਇਕ ਵਲੋਂ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਦੀ ਪ੍ਰਕਿਰਿਆ ਅਪਣਾਉਣ, ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ ਦਾ ਇਸਤੇਮਾਲ ਨਾ ਕਰਨ ਲਈ ਵੀ ਨਾਗਰਿਕਾਂ ਨੂੰ ਪ੍ਰੇਰਿਤ ਕੀਤਾ।ਉਨਾਂ ਕੱਪੜੇ ਦੇ ਬੈਗ ਵੀ ਵੰਡੇ ਤਾਂ ਜੋ ਪਲਾਸਟਿਕ ਤੋਂ ਛੁਟਕਾਰਾ ਪਾਇਆ ਜਾ ਸਕੇ।
ਇਸ ਮੌਕੇ ਪਰਦੀਪ ਸਿੰਘ ਦੀਪਾ, ਭੀਮ ਸਿੰਘ, ਸ਼ਿੰਦਰਪਾਲ ਕੌਰ ਵੀ ਹਾਜ਼ਰ ਰਹੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …