Thursday, February 29, 2024

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਵਿਖੇ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਭਵਿੱਖ ਲਈ ਟੀਚੇ ਨਿਰਧਾਰਿਤ ਕਰਨ ਸਬੰਧੀ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਇਸ ਪ੍ਰੋਗਰਾਮ ’ਚ ‘ਬਾਈਜੂਸ’ ਦੇ ਪ੍ਰਮੁੱਖ ਟ੍ਰੇਨਰਾਂ ਨੇ ਰਿਸੋਰਸ ਪਰਸਨ ਮੈਡਮ ਸ਼੍ਰਿਸ਼ਟੀ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਤੋਂ ਬਾਅਦ ਰੁਚੀ ਅਨੁਸਾਰ ਕੋਰਸ ਚੁਣਨ ਅਤੇ ਨੈਸ਼ਨਲ ਪੱਧਰ ਦੀਆਂ ਪ੍ਰੀਖਿਆਵਾਂ ਐਨ.ਡੀ.ਏ, ਪੀ.ਸੀ.ਐਸ, ਆਈ.ਪੀ.ਐਸ ਆਦਿ ਦੀਆਂ ਮੁੱਢਲੀਆਂ ਯੋਗਤਾਵਾਂ, ਨਿਯਮਾਂ, ਸਿਲੇਬਸ ਆਦਿ ਸਬੰਧੀ ਜਾਣਕਾਰੀ ਦਿੱਤੀ ਗਈ, ਜਿਸ ਨਾਲ ਵਿਦਿਆਰਥੀ ਉਚਿੱਤ ਢੰਗ ਨਾਲ ਤਿਆਰੀ ਕਰਕੇ ਆਪਣੇ ਭਵਿੱਖ ਨੂੰ ਸੰਵਾਰ ਸਕਦੇ ਹਨ।ਵਿਦਿਆਰਥੀਆਂ ਨੇ ਵੱਖ-ਵੱਖ ਪ੍ਰੀਖਿਆਵਾਂ ਸਬੰਧੀ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਮੈਡਮ ਸ੍ਰਿਸ਼ਟੀ ਕੋਲੋਂ ਪ੍ਰਸ਼ਨ ਪੁੱਛੇ ਜਿਨ੍ਹਾਂ ਦੇ ਉਨ੍ਹਾਂ ਨੇ ਤਸੱਲੀਪੂਰਵਕ ਜਵਾਬ ਦਿੱਤੇ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਮੈਡਮ ਸ੍ਰਿਸ਼ਟੀ ਵਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਦੀ ਪ੍ਰਾਪਤੀ ਲਈ ਮਿਹਨਤ ਲਈ ਪ੍ਰੇਰਿਤ ਕੀਤਾ।

Check Also

ਪਿੰਡਾਂ ਦੀ ਆਰਥਿਕ ਤਰੱਕੀ ਲਈ ਨਾਰੀ ਸ਼ਕਤੀ ਨੂੰ ਮਜ਼ਬੂਤ ਕੀਤਾ ਜਾਵੇਗਾ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 28 ਫਰਵਰੀ (ਸੁਖਬੀਰ ਸਿੰਘ) – ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਤਹਿਤ ਬਲਾਕ ਹਰਸ਼ਾਛੀਨਾ ਵਿਖੇ …