Thursday, January 2, 2025

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਵਿਦਿਆਰਥੀ ਨੇ ਮੁੱਕੇਬਾਜ਼ੀ ’ਚ ਜਿੱਤਿਆ ਚਾਂਦੀ ਦਾ ਤਗਮਾ

ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਨੇ ਬਿਹਾਰ ’ਚ ਹੋਈ ਜੂਨੀਅਰ ਨੈਸ਼ਨਲ ਬਾਕਸਿੰਗ ਚੈਂਪੀਅਨਸ਼ਿਪ ’ਚ ਪੰਜਾਬ ਦੀ ਟੀਮ ਵਲੋਂ ਮੁੱਕੇਬਾਜ਼ੀ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 70 ਕਿਲੋ ਭਾਰ ਵਰਗ ’ਚ ਚਾਂਦੀ ਦਾ ਤਗਮਾ ਹਾਸਲ ਕਰਕੇ ਜ਼ਿਲ੍ਹੇ, ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।
ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਵਿਦਿਆਰਥੀ ਵੰਸ਼ ਸ਼ਰਮਾ ਨੂੰ ਉਕਤ ਚੈਂਪੀਅਨਸ਼ਿਪ ’ਚ ਵਧੀਆ ਕਾਰਗੁਜ਼ਾਰੀ ਲਈ ਵਧਾਈ ਦਿੰਦਿਆਂ ਖੇਡ ਮੁਖੀ ਰਣਕੀਰਤ ਸਿੰਘ, ਬਾਕਸਿੰਗ ਕੋਚ ਬਲਜਿੰਦਰ ਸਿੰਘ ਦੁਆਰਾ ਕਰਵਾਈ ਗਈ ਸਖ਼ਤ ਮਿਹਨਤ ਦੀ ਵੀ ਸ਼ਲਾਘਾ ਕੀਤੀ।ਉਨ੍ਹਾਂ ਕਿਹਾ ਕਿ 10+1 ਦਾ ਵੰਸ਼ ਸ਼ਰਮਾ ਇਕ ਹੋਣਹਾਰ ਵਿਦਿਆਰਥੀ ਹੈ, ਜਿਸ ਨੇ ਬਿਹਾਰ ਵਿਖੇ 17 ਤੋਂ 22 ਦਸੰਬਰ ਤੱਕ ਕਰਵਾਈ ਗਈ ਉਕਤ ਨੈਸ਼ਨਲ ਪੱਧਰ ਦੀ ਮੁਕਾਬਲੇਬਾਜ਼ੀ ’ਚ 70 ਕਿਲੋ ਭਾਰ ’ਚ ਸਿਲਵਰ ਮੈਡਲ ਹਾਸਲ ਕੀਤਾ ਹੈ।
ਇਸ ਮੌਕੇ ਡਾ. ਗੋਗੋਆਣੀ ਨੇ ਜੇਤੂ ਵਿਦਿਆਰਥੀ ਨੂੰ ਭਵਿੱਖ ’ਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਸ਼ੁਭਇੱਛਾਵਾਂ ਦਿੱਤੀਆਂ।

Check Also

ਡਿਪਟੀ ਕਮਿਸ਼ਨਰ ਵਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਆਦੇਸ਼

ਅੰਮ੍ਰਿਤਸਰ, 1 ਜਨਵਰੀ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ …