ਅੰਮ੍ਰਿਤਸਰ, 24 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਦੇ ਐਨ.ਐਸ.ਐਸ ਵਿਭਾਗ ਵਲੋਂ ਸੜਕ ਸੁਰੱਖਿਆ ਸਪਤਾਹ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਡਾ. ਸੁਰਿੰਦਰ ਕੌਰ ਨੇ ਵਿਦਿਆਰਥਣਾਂ ਨੂੰ ਸੰਬੋਧਨ ਹੁੰਦਿਆਂ ਜੀਵਨ ਦੀ ਕੀਮਤ ਸਮਝਾਉਂਦੇ ਹੋਏ ਸੜਕ ਸੁਰੱਖਿਆ ਦੇ ਨਿਯਮਾਂ ਦਾ ਪਾਲਣ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਐਨ.ਐਸ.ਐਸ ਦੇ ਪ੍ਰੋਗਰਾਮ ਅਫ਼ਸਰ ਡਾ. ਪ੍ਰਦੀਪ ਕੌਰ ਨੇ ਵਿਦਿਆਰਥਣਾਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਤੋਂ ਜਾਣੂ ਕਰਵਾਇਆ ਅਤੇ ਲਾਪ੍ਰਵਾਹੀ ਕਰਨ ’ਤੇ ਹੋਣ ਵਾਲੇ ਜੁਰਮਾਨੇ ਅਤੇ ਸਜ਼ਾ ਬਾਰੇ ਦੱਸਿਆ।
ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ. ਸਮਨਦੀਪ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਦੀਵਾਲੀ ਮੌਕੇ ਵੱਡੀ ਗਿਣਤੀ ‘ਚ ਲੱਗੇ ਡੈਕੋਰੇਸ਼ਨ ਤੇ ਆਤਿਸ਼ਬਾਜ਼ੀ ਦੇ ਸਟਾਲ
ਅੰਮ੍ਰਿਤਸਰ, 2 ਨਵੰਬਰ (ਜਗਦੀਪ ਸਿੰਘ) – ਅੰਮ੍ਰਿਤਸਰ ਵਿੱਚ ਦੀਵਾਲੀ ਮੌਕੇ ਜਿਥੇ ਮਾਪਿਆਂ ਨੇ ਘਰ ਦੀ …