ਦਿਲ ਦਾ ਦੌਰਾ ਪੈਣ ਨਾਲ ਭਰਾ ਦੇ ਨੌਜਵਾਨ ਜਵਾਈ ਦਾ ਦੇਹਾਂਤ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ) – ਕੈਬਨਿਟ ਮੰਤਰੀ ਪੰਜਾਬ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜ਼ਰ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਾ, ਜਦੋਂ ਉਹਨਾਂ ਦੇ ਭਰਾ ਹਰਪ੍ਰੀਤ ਸਿੰਘ ਦੇ ਨੌਜਵਾਨ ਜਵਾਈ ਬਰਜਿੰਦਰ ਸਿੰਘ ਰੰਧਾਵਾ (ਆਈ.ਆਰ.ਐਸ) ਅਚਾਨਕ ਦਿਲ ਦਾ ਦੌਰਾ ਪੈਣ ਨਾਲ ਚੱਲ ਵਸੇ।ਦੀਵਾਨ ਦੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਆਨਰੇਰੀ ਸਕੱਤਰ ਅਜੀਤ ਸਿੰਘ ਬਸਰਾ, ਮੀਤ ਪ੍ਰਧਾਨ ਅਮਰਜੀਤ ਸਿੰਘ ਵਿਕਰਾਂਤ, ਮੀਤ ਪ੍ਰਧਾਨ ਜਗਜੀਤ ਸਿੰਘ, ਸਥਾਨਕ ਪ੍ਰਧਾਨ ਸੰਤੋਖ ਸਿੰਘ ਸੇਠੀ, ਮੁੱਖ ਦਫ਼ਤਰ ਮੈਂਬਰ ਇੰਚਾਰਜ ਸੁਖਜਿੰਦਰ ਸਿੰਘ ਪ੍ਰਿੰਸ, ਐਜੂਕੇਸ਼ਨਲ ਕਮੇਟੀ ਦੇ ਆਨਰੇਰੀ ਸਕੱਤਰ ਡਾ. ਐਸ.ਐਸ ਛੀਨਾ ਅਤੇ ਸਮੂਹ ਮੈਂਬਰਾਂ ਨੇ ਪ੍ਰਧਾਨ ਡਾ. ਨਿੱਜ਼ਰ ਨਾਲ ਬਰਜਿੰਦਰ ਸਿੰਘ ਰੰਧਾਵਾ ਦੀ ਬੇਵਕਤੀ ਮੌਤ ‘ਤੇ ਦੁੱਖ ਸਾਂਝਾ ਕੀਤਾ।ਉਹਨਾਂ ਅਕਾਲ ਪੁਰਖ ਅੱਗੇ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।