ਅੰਮ੍ਰਿਤਸਰ, 25 ਜਨਵਰੀ (ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਪਰਮਿੰਦਰ ਸਿੰਘ ਭੰਡਾਲ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਕਿ 26 ਜਨਵਰੀ 2023 ਨੂੰ ਗਣਤੰਤਰਤਾ ਦਿਵਸ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਅਮਨ ਕਾਨੂੰਨ ਦੀ ਵਿਵਸਥਾ ਬਣਾਏ ਰੱਖਣ ਅਤੇ ਸ਼ਾਂਤੀ ਕਾਇਮ ਰੱਖਣ ਲਈ ਗੁਰੂ ਨਾਨਕ ਸਟੇਡੀਅਮ ਗਾਂਧੀ ਗਰਾਊਂਡ ਜਿਲ੍ਹਾ ਅੰਮ੍ਰਿਤਸਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਡਰੋਨ ਕੈਮਰਾ ਉਡਾਉਣ ‘ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ।ਇਹ ਹੁਕਮ 27 ਜਨਵਰੀ 2023 ਤੱਕ ਲਾਗੂ ਰਹੇਗਾ।
Check Also
ਕੋਪਲ ਕੰਪਨੀ ਲਈ ਕਿਸਾਨੀ ਹਿੱਤ ਸਭ ਤੋਂ ਅਹਿਮ ਹੈ – ਸੰਜੀਵ ਬਾਂਸਲ
ਕੋਪਲ ਦੀ 14ਵੀਂ ਸਲਾਨਾ ਕਾਨਫਰੰਸ ਮੌਕੇ ਡਿਸਟ੍ਰੀਬਿਊਟਰਾਂ ਨੂੰ ਕੀਤਾ ਸਨਮਾਨਿਤ ਸੰਗਰੂਰ, 12 ਜਨਵਰੀ (ਜਗਸੀਰ ਲੌਂਗੋਵਾਲ …