ਅੰਮ੍ਰਿਤਸਰ, 13 ਦਸੰਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਮਹਾਨ ਕੀਰਤਨੀਏ ਭਾਈ ਜਸਵੀਰ ਸਿੰਘ (ਪਾਉਂਟਾ ਸਾਹਿਬ ਵਾਲੇ) ਦੇ ਹੋਣਹਾਰ ਸਪੁੱਤਰ ਸ. ਇੰਦਰਜੀਤ ਸਿੰਘ ਦੇ ਅਚਾਨਕ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
ਇਥੋਂ ਜਾਰੀ ਪੈ੍ਰਸ ਨੋਟ ਵਿੱਚ ਉਨ੍ਹਾਂ ਕਿਹਾ ਕਿ ਗੁਰੂ ਨਾਲ ਜੁੜੇ ਭਾਈ ਜਸਬੀਰ ਸਿੰਘ (ਪਾਉਂਟਾ ਸਾਹਿਬ ਵਾਲੇ) ਤੇ ਉਨ੍ਹਾਂ ਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟਾ ਹੈ ਉਨ੍ਹਾਂ ਦੇ ਨੌਜਵਾਨ ਸਪੁੱਤਰ ਸ. ਇੰਦਰਜੀਤ ਸਿੰਘ ਜੋ ਦਿਲ ਦੀ ਧੜਕਣ ਬੰਦ ਹੋਣ ਕਰਕੇ ਇਸ ਫ਼ਾਨੀ ਸੰਸਾਰ ਤੋਂ ਕੂਚ ਕਰ ਗਏ ਹਨ।ਇਹ ਭਾਣਾ ਉਨ੍ਹਾਂ ਤੇ ਉਨ੍ਹਾਂ ਦੇ ਸਨੇਹੀਆਂ ਲਈ ਅਸਹਿ ਤੇ ਅਕਹਿ ਹੈ।ਉਨ੍ਹਾਂ ਕਿਹਾ ਕਿ ਭਾਵੇਂ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਹੈ, ਪਰ ਪਰਮਾਤਮਾ ਅੱਗੇ ਕਿਸੇ ਦਾ ਜ਼ੋਰ ਨਹੀਂ।ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੂਰੀ ਤਰ੍ਹਾਂ ਭਾਈ ਜਸਵੀਰ ਸਿੰਘ ਪਾਉਂਟਾ ਸਾਹਿਬ ਵਾਲਿਆਂ ਦੇ ਨਾਲ ਹੈ।ਉਨ੍ਹਾਂ ਕਿਹਾ ਕਿ ਅਰਦਾਸ ਹੈ ਸਤਿਗੁਰੂ ਜੀ ਕ੍ਰਿਪਾ ਕਰਨ ਵਿਛੂੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਪਿੱਛੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …