Monday, October 7, 2024

ਟੈਗੋਰ ਵਿਦਿਆਲਿਆ ਵਿਖੇ ਉਤਸ਼ਾਹ ਨਾਲ ਮਨਾਇਆ ਗਣਤੰਤਰ ਦਿਵਸ ਤੇ ਬਸੰਤ ਪੰਚਮੀ

ਸੰਗਰੂਰ, 25 ਜਨਵਰੀ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀ ਸੈਕੰ ਸਕੂਲ ਲੌਂਗੋਵਾਲ ਵਿਖੇ ਗਣਤੰਤਰ ਦਿਵਸ ਅਤੇ ਬਸੰਤ ਦਾ ਤਿਓਹਾਰ ਮਨਾਇਆ ਗਿਆ।ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਕੌਮੀ ਗੀਤ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ।ਸਕੂਲ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਅਤੇ ਮੈਨੇਜ਼ਮੈਂਟ ਮੈਂਬਰ ਕੁਲਦੀਪ ਸਿੰਘ ਮੰਡੇਰ, ਗੋਬਿੰਦ ਸਿੰਘ ਗਿੱਲ ਅਤੇ ਜਤਿੰਦਰ ਰਿਸ਼ੀ ਨੇ ਵਿਦਿਆਰਥੀਆ ਨੂੰ ਬਸੰਤ ਪੰਚਮੀ ਤੇ ਪਤੰਗ ਚੜਾਉਣ ਲਈ ਚਾਈਨਾ ਡੋਰ ਦੇ ਨੁਕਸਾਨ ਤੋਂ ਸੁਚੇਤ ਕੀਤਾ।ਸਾਰੇ ਵਿਦਿਆਰਥੀਆ ਨੂੰ ਕਸਮ ਦਿਵਾਈ ਗਈ ਕਿ ਉਹ ਪੰਛੀਆਂ ਤੇ ਇਨਸਾਨਾਂ ਲਈ ਬਹੁਤ ਹੀ ਖਤਰਨਾਕ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ।
ਇਸ ਮੌਕੇ ਪ੍ਰਿੰਸੀਪਲ ਮੈਡਮ ਜਸਵਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਪ੍ਰੇਮ-ਸਾਂਤੀ ਨਾਲ ਮਿਲਜੁੱਲ ਕੇ ਰਹਿਣ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।

Check Also

ਭਾਅ ਜੀ ਗੁਰਸ਼ਰਨ ਸਿੰਘ ਦੀ ਪਤਨੀ ਸ੍ਰੀਮਤੀ ਕੈਲਾਸ਼ ਕੌਰ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ

ਅੰਮ੍ਰਿਤਸਰ, 7 ਅਕਤੂਬਰ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਭਾਅ ਜੀ ਗੁਰਸ਼ਰਨ ਸਿੰਘ …