ਸੰਗਰੂਰ, 26 ਜਨਵਰੀ (ਜਗਸੀਰ ਲੌਂਗੋਵਾਲ ) – ਅਕਾਲ ਅਕੈਡਮੀ ਬੰਗੀ ਨਿਹਾਲ ਸਿੰਘ ਵਿਖੇ ਬਸੰਤ ਪੰਚਮੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ।ਇਹ ਜਸ਼ਨ ਬਹਾਰ ਦੇ ਮੌਸਮ ਦਾ ਸਵਾਗਤ ਕਰਨ ਲਈ ਮਨਾਇਆ ਜਿਾਂਦਾ ਹੈ।ਨਰਸਰੀ ਤੋਂ ਦੂਸਰੀ ਜਮਾਤ ਦੇ ਬੱਚਿਆਂ ਨੇ ਗ਼ੁਬਾਰੇ ਉਡਾ ਕੇ ਆਨੰਦ ਮਾਣਿਆ ਤੇ ਤੀਸਰੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਡਰਾਇੰਗ ਤੇ ਪੇਂਟਿੰਗ ਮੁਕਾਬਲੇ ਵਿੱਚ ਭਾਗ ਲਿਆ।ਛੇਵੀਂ ਜਮਾਤ ਤੋ ਗਿਆਰਵੀਂ ਜਮਾਤ ਤੱਕ ਦੇ ਬੱਚਿਆਂ ਨੇ ਲੇਖ ਪ੍ਰਤਿਯੋਗਿਤਾ ਵਿੱਚ ਹਿੱਸਾ ਲਿਆ, ਜਿਸ ਵਿੱਚ ਬੱਚਿਆਂ ਨੂੰ ਪਤੰਗਬਾਜ਼ੀ ਤੇ ਬਸੰਤ ਦੇ ਮੌਸਮ ਦਾ ਵਰਨਣ ਕਰਨ ਲਈ ਕਿਹਾ ਗਿਆ ਹੈ।ਜੇਤੂ ਬੱਚਿਆਂ ਨੂੰ ਇਨਾਮ ਦਿੱਤੇ ਗਏ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਪਲੇਸਮੈਂਟ ਡਰਾਈਵ ਕਰਵਾਈ ਗਈ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਬਾਵਿਆ …