Thursday, June 25, 2026

ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਸ਼੍ਰੋਮਣੀ ਕਮੇਟੀ ਹਰ ਮਹੀਨੇ ਦੇਵੇਗੀ 20 ਹਜ਼ਾਰ ਸਨਮਾਨ ਭੱਤਾ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਅੰਮ੍ਰਿਤਸਰ, 27 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਅੰਤ੍ਰਿੰਗ ਕਮੇਟੀ) ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖ ਬੰਦੀਆਂ ਨੂੰ ਲੰਮੀਆਂ ਸਜ਼ਾਵਾਂ ਵਾਲੇ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋੜ ਅਨੁਸਾਰ ਕਾਨੂੰਨੀ ਮਦਦ ਦਾ ਫੈਸਲਾ ਕੀਤਾ ਹੈ।ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਪਹਿਲਾ ਹੀ ਇਹ ਸਨਮਾਨ ਭੱਤਾ ਦਿੱਤਾ ਜਾ ਰਿਹਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਲੈ ਕੇ ਸ਼੍ਰੋਮਣੀ ਕਮੇਟੀ ਸੰਘਰਸ਼ੀ ਸਿੱਖਾਂ ਨਾਲ ਖੜ੍ਹਦੀ ਆ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਵਚਨਬੱਧ ਰਹੇਗੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਅੰਤ੍ਰਿੰਗ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ, ਜਰਨੈਲ ਸਿੰਘ ਕਰਤਾਰਪੁਰ, ਸੁਰਜੀਤ ਸਿੰਘ ਤੁਗਲਵਾਲ, ਬਾਵਾ ਸਿੰਘ ਗੁਮਾਨਪੁਰਾ, ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਗੁਰਨਾਮ ਸਿੰਘ ਜੱਸਲ, ਪਰਮਜੀਤ ਸਿੰਘ ਖਾਲਸਾ, ਸ਼ੇਰ ਸਿੰਘ ਮੰਡਵਾਲਾ, ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਮਲਕੀਤ ਸਿੰਘ ਚੰਗਾਲ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਸਿਮਰਜੀਤ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਸ਼ਾਹਬਾਜ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜ਼ੂਦ ਸਨ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …