Thursday, January 23, 2025

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਮਨਾਇਆ ਗਣਤੰਤਰ ਦਿਵਸ

ਅੰਮ੍ਰਿਤਸਰ, 27 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ, ਖ਼ਾਲਸਾ ਕਾਲਜ ਪਬਲਿਕ ਸਕੂਲ, ਜੀ.ਟੀ ਰੋਡ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।
ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਵਿਦਿਆਰਥੀਆਂ ਨੂੰ 26 ਜਨਵਰੀ (ਗਣਤੰਤਰ ਦਿਵਸ) ਦੀ ਮਹੱਤਤਾ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ‘ਤਿਰੰਗਾ’ ਮਹਿਜ਼ ਕੱਪੜਾ ਨਹੀਂ, ਬਲਕਿ ਦੇਸ਼ ਖਾਤਿਰ ਸਾਡੇ ਸੰਤੁਤਰਤਾ ਸੈਨਾਨੀਆਂ ਵਲੋਂ ਵਹਾਏ ਗਏ ਖ਼ੂਨ ਦਾ ਅਹਿਮ ਕਤਰਾ ਹੈ, ਜੋ ਹਰੇਕ ਨਾਗਰਿਕ ਲਈ ਸਨਮਾਨਜਨਕ ਹੈ।
ਪਬਲਿਕ ਸਕੂਲ ਜੀ.ਟੀ ਰੋਡ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਕਿਹਾ ਕਿ ਅਜ਼ਾਦੀਆਂ ਘੁਲਾਟੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ, ਜਿਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ।
ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਕਿਹਾ ਕਿ ਸਾਨੂੰ ਗਣਤੰਤਰ ਦੇ ਬੁਨਿਆਦੀ ਸਿਧਾਂਤਾਂ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਕਾਇਮ ਰੱਖਣਾ ਚਾਹੀਦਾ ਹੈ ਅਤੇ ਦੇਸ਼ ਦੇ ਵਿਕਾਸ ’ਚ ਆਪਣਾ ਵੱਧ-ਚੜ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਹੁਣ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਦੇਸ਼ ਦੇ ਮਾਣ ਦੀ ਰੱਖਿਆ ਕੀਤੀ ਜਾਵੇ।ਇਸ ਮੌਕੇ ਉਕਤ ਅਦਾਰਿਆਂ ’ਚ ਸਟਾਫ਼ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।

Check Also

ਸਰਕਾਰੀ ਹਾਈ ਸਕੂਲ ਕਾਕੜਾ ਵਿਦਿਆਰਥੀਆਂ ਦੇ ਰੂਬਰੂ ਹੋਏ ਡਾ. ਇਕਬਾਲ ਸਿੰਘ ਸਕਰੌਦੀ

ਸੰਗਰੂਰ, 22 ਜਨਵਰੀ (ਜਗਸੀਰ ਲੌਂਗੋਵਾਲ) -ਸਰਕਾਰੀ ਹਾਈ ਸਕੂਲ਼ ਕਾਕੜਾ (ਸੰਗਰੂਰ) ਦੇ ਮੁੱਖ ਅਧਿਆਪਕ ਸ੍ਰੀਮਤੀ ਪੰਕਜ਼ …