Saturday, December 21, 2024

ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ – ਈ.ਟੀ.ਓ

ਪਿੰਡ ਬੁਟਰ ਕਲਾਂ, ਨਵਾਂ ਪਿੰਡ ਤੇ ਜੰਡਿਆਲਾ ਗੁਰੂ ਵਿਖੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੈ ਅਤੇ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਨਿਰੰਤਰ ਯਤਨਸ਼ੀਲ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਬੁਟਰ ਕਲਾਂ, ਨਵਾਂ ਪਿੰਡ ਤੇ ਜੰਡਿਆਲਾ ਗੁਰੂ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ।ਸੂਬੇ ਵਿੱਚ ਲੋਕਾਂ ਨੁੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 100 ਆਮ ਆਦਮੀ ਕਲਿਨਿਕ 15 ਅਗਸਤ ਨੂੰ ਖੋਲ੍ਹੇ ਗਏ ਤੇ ਅੱਜ 500 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ।ਉਨ੍ਹਾਂ ਕਿਹਾ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਸੈਂਕੜੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਸਹਾਈ ਸਿੱਧ ਹੋਏ ਹਨ।ਸੂਬੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤ ਦੇਣ ਲਈ ਖੋਲ੍ਹੇ ਜਾ ਰਹੇ ਇਹ ਆਮ ਆਦਮੀ ਕਲੀਨਿਕਾਂ ਨਾਲ ਮੁਫਤ ਦਵਾਈਆਂ, ਟੈਸਟ ਅਤੇ ਮਾਹਿਰ ਡਾਕਟਰਾਂ ਦੀ ਸਹੂਲਤ ਆਮ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਦਿੱਤੀ ਜਾ ਰਹੀ ਹੈ।

Check Also

ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ

ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …