ਅੰਮ੍ਰਿਤਸਰ, 28 ਜਨਵਰੀ (ਸੁਖਬੀਰ ਸਿੰਘ) – ਗਣਤੰਤਰ ਦਿਵਸ ਮੌਕੇ ਜਿਲ੍ਹਾ ਭਾਜਪਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਰਤੀ ਜਨਤਾ ਪਾਰਟੀ ਦਫ਼ਤਰ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿਖੇ ਦੇਸ਼ ਦੇ ਸਵੈਮਾਣ ਦਾ ਪ੍ਰਤੀਕ ਕੌਮੀ ਝੰਡਾ ਤਿਰੰਗਾ ਲਹਿਰਾਇਆ ਗਿਆ।ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਅਤੇ ਰਾਸ਼ਟਰੀ ਗੀਤ ਜਨ-ਗਣ-ਮਨ ਦਾ ਗਾਇਨ ਕੀਤਾ।ਇਸ ਮੌਕੇ ਸਾਬਕਾ ਸਿਹਤ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ, ਸੂਬਾ ਸਕੱਤਰ ਰਾਜੇਸ਼ ਹਨੀ, ਰਜਿੰਦਰ ਮੋਹਨ ਸਿੰਘ ਛੀਨਾ, ਰਾਜ ਕੁਮਾਰ ਵੇਰਕਾ, ਕੇਵਲ ਕੁਮਾਰ, ਰਾਕੇਸ਼ ਗਿੱਲ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ ਅਤੇ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।
Check Also
ਕੈਬਨਿਟ ਮੰਤਰੀ ਅਰੋੜਾ ਨੇ ਲੌਂਗੋਵਾਲ ਵਿਖੇ ਰੱਖਿਆ 11 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਸਪਤਾਲ ਦਾ ਨੀਂਹ ਪੱਥਰ
ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ, ਪੰਜਾਬ ਸਰਕਾਰ ਦੇ …