Thursday, November 21, 2024

ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀ ਅਸ਼ੀਸ਼ ਮਿਸ਼ਰਾ ਦਾ ਫੂਕਿਆ ਪੁਤਲਾ

ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸੂਬਾ ਪੱਧਰੀ ਸੱਦੇ ਤਹਿਤ ਕਿਰਤੀ ਕਿਸਾਨ ਯੂਨੀਅਨ ਨੇ ਦੇਸ਼ ਦੀ ਸਰਵਉਚ ਅਦਾਲਤ ਵਲੋਂ ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਅੰਤ੍ਰਿਮ ਜ਼ਮਾਨਤ ਦੇਣ ਦੇ ਫੈਸਲੇ ਖਿਲਾਫ ਅੱਜ ਪਿੰਡ ਢੱਡਰੀਆਂ ਅਤੇ ਲੌਂਗੋਵਾਲ ਵਿਖੇ ਬਲਾਕ ਦੇ ਵੱਖੋ-ਵੱਖ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਅਸ਼ੀਸ਼ ਮਿਸ਼ਰਾ ਦਾ ਪੁੱਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਸਮੇਂ ਯੂਨੀਅਨ ਦੇ ਜਿਲ੍ਹਾ ਪ੍ਰੈਸ ਸਕੱਤਰ ਭਜਨ ਸਿੰਘ ਢੱਡਰੀਆਂ ਜਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਲੌਂਗੋਵਾਲ ਅਤੇ ਬਲਾਕ ਲੌਂਗੋਵਾਲ ਦੇ ਪ੍ਰਧਾਨ ਕਰਮਜੀਤ ਸਿੰਘ ਸਤੀਪੁਰਾ ਨੇ ਮੰਗ ਕੀਤੀ ਕਿ ਲਖੀਮਪੁਰ ਖੀਰੀ ਜੇਲ ਵਿੱਚ ਝੂਠੇ ਕੇਸ ‘ਚ ਬੰਦ ਕੀਤੇ ਚਾਰ ਪੰਜਾਬੀ ਕਿਸਾਨਾਂ ਨੂੰ ਬਿਨਾਂ ਸ਼ਰਤ ਰਿਹਾਅ ਕੀਤਾ ਜਾਵੇ ਅਤੇ ਜੇਲਾਂ ਵਿੱਚ ਲੰਮੇ ਸਮੇਂ ਤੋਂ ਬੰਦ ਸਜ਼ਾ ਪੂਰੀ ਕਰ ਚੁੱਕੇ ਸਿੱਖ ਬੰਦੀਆਂ ਅਤੇ ਸਿਆਸੀ ਕੈਦੀਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ।
ਇਸ ਮੌਕੇ ਬਲਾਕ ਲੌਂਗੋਵਾਲ ਦੇ ਸਕੱਤਰ ਮਲਕੀਤ ਸਿੰਘ, ਖਜਾਨਚੀ ਬਲਵਿੰਦਰ ਸਿੰਘ ਸਾਹੋਕੇ, ਅਵਤਾਰ ਸਿੰਘ ਸਾਹੋਕੇ, ਅੰਗਰੇਜ਼ ਸਿੰਘ ਰੱਤੋਕੇ, ਰਾਮ ਸਿੰਘ ਇਕਾਈ ਪ੍ਰਧਾਨ ਢੱਡਰੀਆਂ ਆਰਥਿਕ ਵਿੰਗ ਦੇ ਆਗੂ ਰਵਿੰਦਰ ਕੌਰ ਢੱਡਰੀਆਂ, ਗੁਰਪ੍ਰੀਤ ਕੌਰ, ਕਰਮ ਸਿੰਘ, ਭੋਲਾ ਸਿੰਘ ਪਨਾਂਚ, ਹਰਦੇਵ ਸਿੰਘ ਦੁੱਲਟ ਸਮੇਤ ਵੱਡੀ ਗਿਣਤੀ ‘ਚ ਕਿਸਾਨ ਆਗੂ ਮੌਜ਼ੂਦ ਸਨ।

Check Also

ਉਦਯੋਗਪਤੀਆਂ ਦੇ ਬਕਾਇਆ ਕੇਸਾਂ ਨੂੰ ਸਮਬੱਧ ਤਰੀਕੇ ਨਾਲ ਕੀਤਾ ਜਾਵੇਗਾ ਹੱਲ – ਖਰਬੰਦਾ

ਅੰਮ੍ਰਿਤਸਰ, 20 ਨਵੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਉਦਯੋਗਪਤੀਆਂ ਦੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ …