ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਪ੍ਰਿੰਸੀਪਲ ਸ੍ਰੀਮਤੀ ਇਕਦੀਸ਼ ਕੌਰ ਵਲੋਂ ਆਪਣੇ ਜਨਮ ਦਿਨ ਦੇ ਮੌਕੇ ਸਕੂਲ ‘ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾ ਕੇ ਸਰਬੱਤ ਦਾ ਭਲਾ ਮੰਗਿਆ ਗਿਆ।ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਕੁਲਵਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਸਕੂਲ, ਵਿਦਿਆਰਥੀਆਂ ਤੇ ਸਟਾਫ, ਨਗਰ ਦੀ ਚੜਦੀ ਕਲਾ ਦੀ ਅਰਦਾਸ ਕੀਤੀ।ਉਹਨਾਂ ਐਨ.ਐਸ.ਐਸ ਵਲੰਟੀਅਰਾਂ ਵਲੋਂ ਫੁੱਲਾਂ ਵਾਲੇ ਬੂਟੇ ਲਗਾ ਕੇ ਸਕੂਲ ਦੀ ਸੁੰਦਰਤਾ ਨੂੰ ਚਾਰ ਚੰਨ ਲਗਾਏ ਗਏ ਤੇ ਆਪਣਾ ਜਨਮ ਦਿਨ ਮਨਾਇਆ ਗਿਆ।ਪਰਮਿੰਦਰ ਕੁਮਾਰ ਲੌਂਗੋਵਾਲ ਨੇ ਪ੍ਰਿੰਸੀਪਲ ਇਕਦੀਸ਼ ਕੌਰ ਵਲੋਂ ਸਕੂਲ ਦੀ ਬਿਹਤਰੀ ਲਈ ਕੀਤੇ ਕੰਮਾਂ ਦਾ ਵਰਨਣ ਕੀਤਾ।ਇਸ ਮੌਕੇ ਸੁਖਪਾਲ ਸਿੰਘ, ਵਾਈਸ ਪ੍ਰਿੰਸੀਪਲ ਸ੍ਰੀਮਤੀ ਨਵਰਾਜ ਕੌਰ, ਰਾਜੇਸ਼ ਕੁਮਾਰ, ਗੁਰਦੀਪ ਸਿੰਘ, ਪਰਮਜੀਤ ਕੌਰ, ਅੰਜਨ ਅੰਜ਼ੂ, ਸਵਿਤਾ ਕੁਮਾਰੀ, ਸ਼ਵੇਤਾ ਅਗਰਵਾਲ, ਕੰਚਨ ਗੋਇਲ, ਵੰਦਨਾ ਸਿੰਗਲਾ, ਪ੍ਰੀਤੀ ਰਾਣੀ, ਵਨੀਤੀ ਰਾਣੀ, ਭਰਤ ਸ਼ਰਮਾ, ਰਵੀ ਦੀਪ ਸਿੰਘ, ਨਿਰਮਲ ਸਿੰਘ, ਰਕੇਸ਼ ਕੁਮਾਰ, ਲਖਵੀਰ ਸਿੰਘ, ਕਰਨੈਲ ਸਿੰਘ ਸੰਸਕ੍ਰਿਤ ਅਧਿਆਪਕ, ਸ਼ਮਸ਼ੇਰ ਸਿੰਘ ਪੰਜਾਬੀ ਮਾਸਟਰ, ਹਰਵਿੰਦਰ ਸਿੰਘ ਅਮਨਦੀਪ ਸਿੰਘ ਤੇ ਸਮੂਹ ਸਟਾਫ ਮੈਂਬਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …