ਸੰਗਰੂਰ, 28 ਜਨਵਰੀ (ਜਗਸੀਰ ਲੌਂਗੋਵਾਲ) – ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰੋਂ ਵਿਖੇ ਪ੍ਰਿੰਸੀਪਲ ਡਾ: ਓਮ ਪ੍ਰਕਾਸ ਸੇਤੀਆ ਦੀ
ਅਗਵਾਈ ਹੇਠ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ।ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਮੱਖਣ ਸਿੰਘ ਅਤੇ ਗੁਰਪ੍ਰੀਤ ਸਿੰਘ ਵਲੋਂ ਝੰਡਾ ਲਹਿਰਾਇਆ ਗਿਆ।ਐਨ.ਸੀ.ਸੀ ਵਾਲੇ ਕੈਡਿਟਾਂ ਨੇ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਅਤੇ ਮਾਰਚ ਪਾਸਟ ਵਿੱਚ ਹਿੱਸਾ ਲਿਆ ਤੇ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ।ਇਸ ਮੌਕੇ ਜਰਨੈਲ ਸਿੰਘ, ਜਗਸੀਰ ਸਿੰਘ, ਗਗਨਦੀਪ ਕੌਰ, ਅਮਨਦੀਪ ਕੌਰ ਸਮੇਤ ਪਿੰਡ ਦੇ ਪਤਵੰਤੇ ਸੱਜਣ ਮੌਜ਼ੂਦ ਸਨ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media