ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 1 ਅਤੇ 2 ਫ਼ਰਵਰੀ, 2023 ਨੂੰ ਲਈ ਜਾਣ ਵਾਲੀ ਧਾਰਮਿਕ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ।ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਾਰਮਿਕ ਪ੍ਰੀਖਿਆ ਲਈ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕੀਤੇ ਗਏ ਸਨ, ਪ੍ਰੰਤੂ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਜਾਰੀ ਕੀਤੀ ਗਈ ਡੇਟਸ਼ੀਟ ਨਾਲ ਧਾਰਮਿਕ ਪ੍ਰੀਖਿਆ ਦੀ ਤਰੀਕਾਂ ਮਿਲਣ ਕਰਕੇ ਹੁਣ ਇਹ ਪ੍ਰੀਖਿਆ ਫਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਧਾਰਮਿਕ ਪ੍ਰੀਖਿਆ ਦੀਆਂ ਨਵੀਆਂ ਤਰੀਕਾਂ ਨਿਰਧਾਰਤ ਕਰਕੇ ਸਕੂਲਾਂ ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ ਅਤੇ ਵਿਦਿਆਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media