ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਬੀਤੇ ਕੱਲ੍ਹ ਅੰਤ੍ਰਿੰਗ ਕਮੇਟੀ ਵੱਲੋਂ ਗਠਿਤ ਕੀਤੇ ਗਏ ਅੰਤਰਰਾਸ਼ਟਰੀ ਸਿੱਖ ਸਲਾਹਕਾਰ ਬੋਰਡ ਦੇ ਮੈਂਬਰਾਂ ਵਿਚ ਧਰਮ ਪ੍ਰਚਾਰ ਕਮੇਟੀ ਦੀਆਂ ਸਿਫਾਰਸ਼ਾਂ ਅਨੁਸਾਰ ਹੋਰ ਵਾਧਾ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਦੇ 13 ਮੈਂਬਰ ਐਲਾਨੇ ਗਏ ਸਨ, ਜਿਸ ਵਿਚ 6 ਮੈਂਬਰਾਂ ਦਾ ਵਾਧਾ ਕਰਦਿਆਂ ਇਸ ਨੂੰ 19 ਮੈਂਬਰੀ ਬਣਾ ਦਿੱਤਾ ਗਿਆ ਹੈ ਉਨ੍ਹਾਂ ਦੱਸਿਆ ਕਿ ਨਵੇਂ ਮੈਂਬਰਾਂ ਵਿਚ ਭਾਈ ਮਹਿੰਦਰ ਸਿੰਘ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਯੂ.ਕੇ, ਪ੍ਰਸਿੱਧ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂ.ਕੇ, ਬੀਬੀ ਇੰਦਰਜੀਤ ਕੌਰ ਖਾਲਸਾ ਅਮਰੀਕਾ, ਰਘਬੀਰ ਸਿੰਘ ਸੁਭਾਨਪੁਰ ਅਮਰੀਕਾ, ਮਾਸਟਰ ਮਹਿੰਦਰ ਸਿੰਘ ਨਿਊਯਾਰਕ ਅਮਰੀਕਾ ਅਤੇ ਕਰਮਦੀਪ ਸਿੰਘ ਬੈਂਸ ਯੂਬਾ ਸਿਟੀ ਅਮਰੀਕਾ ਨੂੰ ਲਿਆ ਗਿਆ ਹੈ।ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ਤਹਿਤ ਹਰ ਹਲਕੇ ਵਿਚ ਕੈਂਪ ਲਗਾਉਣ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਚਾਰਕਾਂ ਰਾਹੀਂ ਇਹ ਕਾਰਜ਼ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅਗਲੇ ਦਿਨਾਂ ਵਿੱਚ ਇਹ ਲਹਿਰ ਸਿਖਰ ’ਤੇ ਹੋਵੇਗੀ ਅਤੇ ਲੱਖਾਂ ਹੋਰ ਲੋਕਾਂ ਨੂੰ ਜੋੜਿਆ ਜਾਵੇਗਾ।ਪ੍ਰਧਾਨ ਨੇ ਕਿਹਾ ਕਿ ਆਨਲਾਈਨ ਪ੍ਰੋਫਾਰਮਾ ਭਰਨ ਲਈ ਅੰਤਰਰਾਸ਼ਟਰੀ ਸਲਾਹਕਾਰ ਬੋਰਡ ਦੇ ਮੈਂਬਰਾਂ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾ ਰਿਹਾ ਹੈ।
Check Also
ਵਿਆਹ ਦੀ ਵਰ੍ਹੇਗੰਢ ਮੁਬਾਰਕ – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ
ਸੰਗਰੂਰ, 21 ਨਵੰਬਰ (ਜਗਸੀਰ ਲੌਂਗਵਾਲ) – ਮਨਿੰਦਰ ਪਾਲ ਸਿੰਘ ਅਤੇ ਕਮਲਪ੍ਰੀਤ ਕੌਰ ਵਾਸੀ ਸੰਗਰੂਰ ਨੇ …