ਅੰਮ੍ਰਿਤਸਰ, 28 ਜਨਵਰੀ (ਜਗਦੀਪ ਸਿੰਘ ਸੱਗੂ) – ਐਡਵੋਕੇਟ ਧਾਮੀ ਨੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਵੱਲੋਂ ਲਗਾਤਾਰ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਕਰੜੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਜੇਲ੍ਹ ਭੇਜਣ ਦੀ ਮੰਗ ਕੀਤੀ।ਉਨ੍ਹਾਂ ਕਿਹਾ ਕਿ ਰਿਪੋਰਟਾਂ ਅਨੁਸਾਰ ਇਸ ਵੱਲੋਂ ਭਲਕੇ ਆਨਲਾਈਨ ਤਰੀਕੇ ਨਾਲ ਸਲਾਬਤਪੁਰੇ ਇਕੱਠ ਨੂੰ ਸੰਬੋਧਨ ਕੀਤਾ ਜਾਵੇਗਾ।ਇਹ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਖਰਾਬ ਕਰਨ ਵਾਲੀ ਕਾਰਵਾਈ ਹੈ।ਉਨ੍ਹਾਂ ਕਿਹਾ ਕਿ ਇਸ ’ਤੇ ਪੰਜਾਬ ਦੀ ਸਰਕਾਰ ਨੂੰ ਤੁਰੰਤ ਰੋਕ ਲਗਾਉਣੀ ਚਾਹੀਦੀ ਹੈ।
Check Also
ਤਿੰਨ ਰਾਜਾਂ ‘ਚ ਭਾਜਪਾ ਦੀ ਵੱਡੀ ਜਿੱਤ ਦੀ ਖੁਸ਼ੀ ‘ਚ ਵੰਡੇ ਲੱਡੂ
ਸੰਗਰੂਰ, 3 ਦਸੰਬਰ (ਜਗਸੀਰ ਲੌਂਗੋਵਾਲ)- ਭਾਜਪਾ ਆਗੂਆਂ ਵਲੋਂ ਰਾਜਸਥਾਨ, ਛਤੀਸਗੜ੍ਹ ਅਤੇ ਮੱਧ ਪ੍ਰਦੇਸ਼ ‘ਚ ਭਾਜਪਾ …