ਪਾਰਟੀ ਵਿੱਚ ਧੜੇਬੰਦੀ ਲਈ ਕੋਈ ਸਥਾਨ ਨਹੀਂ – ਔਜਲਾ

ਅੰਮ੍ਰਿਤਸਰ, 14 ਦਸੰਬਰ (ਸੁਖਬੀਰ ਸਿੰਘ) – ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਨਵੇਂ ਅਹੁਦੇਦਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਮੈਂਬਰ ਪਾਰਲੀਮੈਂਟ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ‘ਤੇ ਜਿੱਥੇ ਖੁਸ਼ ਸਨ ਉਥੇ ਬਾਅਦ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਵਿੱਚ ਹਾਜ਼ਰ ਸਮੂਹ ਅਹੁਦੇਦਾਰਾਂ ਵੱਲੋਂ ਇਸ ਉਪਰਾਲੇ ਲਈ ਗੁਰਜੀਤ ਸਿੰਘ ਔਜਲਾ ਦਾ ਜਿੱਥੇ ਧੰਨਵਾਦ ਕੀਤਾ ਗਿਆ। ਇਸ ਸਮੇਂ ਸੀਨੀਅਰ ਉਪ ਪ੍ਰਧਾਨ, ਉਪ ਪ੍ਰਧਾਨ ਅਤੇ ਜਨਰਲ ਸਕੱਤਰਾਂ ਵੱਲੋਂ ਪਿਛਲੇ ਸਾਲਾਂ ਦਾ ਮੁਲਾਂਕਣ ਕਰਦਿਆਂ ਕਿਹਾ ਕਿ ਔਜਲਾ ਦੀ ਪ੍ਰਧਾਨਗੀ ਦੇ ਉਪਰੰਤ 6 ਵਿਧਾਨਸਭਾ ਹਲਕਿਆਂ ਦੇ ਵਰਕਰ ਜੋ ਆਪਣੇ ਹਲਕੇ ਤੋਂ ਬਾਹਰ ਨਹੀਂ ਸਨ ਨਿਕਲਦੇ ਹੁਣ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇਕ ਕਰ ਦੇਣਗੇ। ਉਨਾਂ ਨੇ ਕਿਹਾ ਕਿ ਉਨ੍ਹਾਂ ਦਾ ਇਕ ਨੁਕਾਤੀ ਪ੍ਰੋਗਰਾਮ ਦਿਹਾਤੀ ਹਲਕਿਆਂ ਵਿੱਚ ਕਾਂਗਰਸ ਨੂੰ ਮਜ਼ਬੂਤੀ ਪ੍ਰਦਾਨ ਕਰਨਾ ਹੈ। ਇਸ ਲਈ ਕਾਂਗਰਸ ਹਾਈਕਮਾਂਡ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਮਹੀਨੇ ਵਿੱਚ ਇਕ ਜ਼ਿਲ੍ਹਾ ਪੱਧਰੀ ਅਤੇ ਇਕ ਬਲਾਕ ਪੱਧਰੀ ਮੀਟਿੰਗ ਵਿੱਚ ਭਵਿੱਖ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਜਾਇਆ ਕਰੇਗੀ ਅਤੇ ਇਸਦਾ ਮੁੱਖ ਮਕਸਦ ਕਾਂਗਰਸੀ ਵਰਕਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀਆਂ ਮੌਜੂਦਾ ਲੋਕ ਵਿਰੋਧੀ ਨੀਤੀਆਂ ਤੋਂ ਜਾਣੂ ਕਰਵਾਉਣਾ ਹੈ।ਉਨ੍ਹਾਂ ਕਿਹਾ ਕਿ ਉਹ ਸਮਾਂ ਲੰਘ ਗਿਆ ਹੈ ਜਦੋਂ ਕਾਂਗਰਸੀ ਵਰਕਰਾਂ ਅਤੇ ਜ਼ਿਲ੍ਹਾ ਅਤੇ ਬਲਾਕ ਪੱਧਰ ਦੇ ਅਹੁਦੇਦਾਰਾਂ ਦੀ ਕੋਈ ਵੀ ਸੁਣਵਾਈ ਨਹੀਂ ਸੀ ਹੁੰਦੀ, ਹੁਣ ਕਾਂਗਰਸ ਬੂਥ ਪੱਧਰ ਤਕ ਦੇ ਆਪਣੇ ਵਰਕਰਾਂ ਦੇ ਮਾਣ ਸਤਿਕਾਰ ਨੂੰ ਬਹਾਲ ਕਰਨ ਦੇ ਮਕਸਦ ਨਾਲ ਹੀ ਮੀਟਿੰਗਾਂ ਦਾ ਸਿਲਸਿਲਾ ਆਰੰਭ ਕਰ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਇਕਮੁੱਠ ਹੋ ਕੇ ਹੀ ਪਾਰਟੀ ਨੂੰ ਮਜ਼ਬੂਤੀ ਮਿਲ ਸਕਦੀ ਹੈ।ਜੇਕਰ ਅਸੀਂ ਆਪੋ ਆਪਣੀਆਂ ਡੱਫਲੀਆਂ ਵਜਾਉਂਦੇ ਰਹੇ ਤਾਂ ਵਰਕਰਾਂ ਦੀ ਕਦੇ ਵੀ ਕਦਰ ਸੰਭਵ ਨਹੀਂ ਹੋ ਸਕੇਗੀ।ਉਨ੍ਹਾਂ ਇਸ ਸਮੇਂ ਇਹ ਵੀ ਕਿਹਾ ਕਿ ਔਰਤਾਂ ਨੂੰ ਕਾਂਗਰਸ ਪਾਰਟੀ ਦੇ ਨਾਲ ਵੱਧ ਤੋਂ ਵੱਧ ਜੋੜਨ ਦੀ ਜਰੂਰਤ ਹੈ ਅਤੇ ਉਹ ਵਿਸ਼ਵਾਸ ਦਿਵਾਉਂਦੇ ਹਨ ਕਿ ਉਨ੍ਹਾਂ ਦਾ ਕਾਂਗਰਸ ਦੇ ਦਫ਼ਤਰ ਵਿੱਚ ਪੂਰਾ ਮਾਣ ਸਤਿਕਾਰ ਹੋਵੇਗਾ ਅਤੇ ਜੋ ਕੋਈ ਅਸਭਿਅਕ ਹੋਣ ਦੀ ਕੋਸ਼ਿਸ਼ ਕਰੇਗਾ ਉਸ ਵਿਰੁੱਧ ਸਖਤ ਕਾਰਵਾਈ ਹੋਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਵੇਂ ਚੁਣੇ ਗਏ ਅਹੁਦੇਦਾਰ ਸੀਨੀਅਰ ਲੀਡਰਾਂ ਦੀ ਰਾਏ ਨਾਲ ਹੀ ਚੁਣੇ ਗਏ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਉਪਰਲੀ ਕਤਾਰ ਦੇ ਆਗੂਆਂ ਵਿੱਚ ਹੀ ਧੜੇਬੰਦੀ ਦੀ ਗੱਲ ਹੁੰਦੀ ਹੈ, ਹੇਠਲੇ ਪੱਧਰ ਤਕ ਵਰਕਰਾਂ ਵਿੱਚ ਨਾ ਤਾਂ ਪਹਿਲਾਂ ਹੀ ਧੜੇਬੰਦੀ ਸੀ ਅਤੇ ਨਾ ਹੀ ਹੁਣ ਧੜੇਬੰਦੀ ਦੀ ਗੱਲ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਥੋਂ ਤਕ ਉਮੀਦਵਾਰਾਂ ਦੀ ਚੋਣ ਦਾ ਮਾਮਲਾ ਹੈ ਉਹ ਤਾਂ ਹਾਈਕਮਾਂਡ ਨੇ ਕਰਨਾ ਹੁੰਦਾ ਹੈ ਪਰ ਉਮੀਦਵਾਰ ਦੀ ਜਿੱਤ ਦਾ ਫੈਸਲਾ ਵਰਕਰ ਹੀ ਕਰਦੇ ਹਨ।
ਇਸ ਮੌਕੇ ਹਰਜਿੰਦਰ ਸਿੰਘ ਸਾਂਘਣਾ, ਗੁਰਦਿਆਲ ਸਿੰਘ, ਰਮੇਸ਼ ਕੁਮਾਰ, ਕਸ਼ਮੀਰ ਸਿੰਘ, ਸੂਰਤਾ ਸਿੰਘ, ਕਸ਼ਮੀਰ ਸਿੰਘ, ਹਰਬੀਰ ਸਿੰਘ, ਬੀਬੀ ਸਵਰਨ (ਸਾਰੇ ਸੀਨੀਅਰ ਮੀਤ ਪ੍ਰਧਾਨ), ਭਗਵੰਤਪਾਲ ਸਿੰਘ ਸੱਚਰ, ਹਜ਼ਾਰਾ ਸਿੰਘ, ਹਰਜਿੰਦਰ ਸਿੰਘ, ਦੀਦਾਰ ਸਿੰਘ, ਮੋਹਨ ਸਿੰਘ, ਬਲਬੀਰ ਸਿੰਘ, ਸੁਖਵਿੰਦਰ ਸਿੰਘ, ਨਿਸ਼ਾਨ ਸਿੰਘ, ਮੱਖਣ ਸਿੰਘ, ਇੰਦਰਪਾਲ ਸਿੰਘ, ਰਘਬੀਰ ਸਿੰਘ, ਬਲਕਾਰ ਸਿੰਘ, ਨਿਰਵੈਲ ਸਿੰਘ, ਹਰਪ੍ਰੀਤ ਸਿੰਘ (ਸਾਰੇ ਮੀਤ ਪ੍ਰਧਾਨ), ਵਿਜੇ ਕੁਮਾਰ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ ਭਿੱਟੇਵੱਡ, ਜਸਮਿੱਤਰ ਸਿੰਘ, ਬਲਵਿੰਦਰ ਕੌਰ, ਦਰਸ਼ਨ ਸਿੰਘ, ਦਿਆਲ ਸਿੰਘ, ਦਿਲਬਾਗ ਸਿੰਘ, ਸਵਰਨ ਪਾਲ, ਅਮਨਦੀਪ ਸਿੰਘ, ਸੁਰਜੀਤ ਸਿੰਘ, ਬਲਜਿੰਦਰ ਸਿੰਘ, ਬਲੌਰ ਸਿੰਘ, ਕੈ: ਪੂਰਨ ਸਿੰਘ, ਗੁਰਦਿਆਲ ਸਿੰਘ, ਸਵਿੰਦਰ ਸਿੰਘ, ਹਰਚਰਨ ਸਿੰਘ, ਸਰਪੰਚ ਹਰਜੀਤ ਸਿੰਘ (ਸਾਰੇ ਜਨਰਲ ਸਕੱਤਰ), ਸਤਨਾਮ ਸਿੰਘ, ਗੁੱਜਰ ਸਿੰਘ, ਮੈਨਿਊਲ, ਜਤਿੰਦਰ ਸਿੰਘ, ਜਗਦੀਪ ਸਿੰਘ, ਹਰਭਜਨ ਕੌਰ, ਦਵਿੰਦਰ ਕੌਰ, ਰਵਿੰਦਰਪਾਲ ਸਿੰਘ, ਪ੍ਰੇਮ ਸਿੰਘ ਸੋਨੀ, ਬਾਵਾ ਸਿੰਘ, ਲਾਲੀ ਜਗਬੀਰ ਸਿੰਘ, ਪ੍ਰਗਟ ਸਿੰਘ, ਨਰਿੰਦਰ ਕੁਮਾਰ, ਲਖਵਿੰਦਰ ਸਿੰਘ, ਅਨੂਪ ਕੌਰ, ਨਰਿੰਦਰ ਸਿੰਘ, ਅਮਰਜੀਤ ਸਿੰਘ, ਡਾ. ਲਖਵਿੰਦਰ ਸਿੰਘ, ਬਲਵਿੰਦਰ ਕੌਰ, ਸੁਰਜੀਤ ਕੌਰ, ਦੀਪਇੰਦਰ ਸਿੰਘ, ਬਲਵਿੰਦਰ ਸਿੰਘ, ਮਾਸਟਰ ਸੰਤੋਖ ਸਿੰਘ ਆਦਿ ਮੌਜੂਦ ਸਨ।
Punjab Post Daily Online Newspaper & Print Media