ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਮਹਾਨ ਗੁਰਮਤਿ ਸਮਾਗਮ ਆਯੋਜਿਤ
ਅੰਮ੍ਰਿਤਸਰ / ਪਟਨਾ ਸਾਹਿਬ, 29 ਜਨਵਰੀ (ਜਗਦੀਪ ਸਿੰਘ ਸੱਗੂ) – ਖਾਲਸਾ ਰਾਜ ਦੇ ਸਿਪ੍ਹਾ ਸਲਾਰ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਮਿਸਾਲੀ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਦੀ ਦੂਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਬੁੱਢਾ ਦਲ ਵਲੋਂ ਮਹਾਨ ਗੁਰਮਤਿ ਸਮਾਗਮ ਕਰਵਾਏ ਗਏ।ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਗੁਰਮਤਿ ਦੇ ਵਿਦਵਾਨਾਂ ਨੇ ਅਕਾਲੀ ਜੀ ਦੇ ਜੀਵਨ ਬਾਰੇ ਭਾਵਪੂਰਤ ਵਿਚਾਰ ਸਾਂਝੇ ਕੀਤੇ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹੁੰਦੇ ਹਨ।ਸੁਝਵਾਨ ਆਗੂ ਕੰਨਾਂ ਦਾ ਕੱਚਾ ਤੇ ਲਾਈਲੱਗ ਨਹੀਂ ਹੋਣਾ ਚਾਹੀਦਾ।ਉਨ੍ਹਾਂ ਕਿਹਾ ਮਹਾਰਾਜਾ ਰਣਜੀਤ ਸਿੰਂਘ ਵਾਲਾ ਖ਼ਾਲਸਾ ਰਾਜ ਕਦੀ ਨਾ ਗੁਆਚਦਾ, ਜੇ ਉਹ ਖ਼ਾਲਸਾ ਰਾਜ ਦੇ ਉਸਰੱਈਏ ਜਥੇਦਾਰ ਅਕਾਲੀ ਬਾਬਾ ਫੁਲਾ ਸਿੰਘ ਦੀ ਡੋਗਰਿਆਂ ਤੋਂ ਦੁਰ ਰਹਿਣ ਦੀ ਗੱਲ ਮਨ ਲੈਂਦਾ।ਉਨ੍ਹਾਂ ਕਿਹਾ ਕਿ ਚੁਗਲਖੋਰਾ ਤੇ ਖ਼ਾਲਸਾ ਰਾਜ ਦੇ ਵਿਰੋਧੀਆਂ ਉਪਰ ਭਰੋਸਾ ਕਰਕੇ ਮਹਾਰਾਜਾ ਰਣਜੀਤ ਸਿੰਘ ਨੇ ਖ਼ਾਲਸਾ ਰਾਜ ਦਾ ਨੁਕਸਾਨ ਕਰਾ ਲਿਆ।ਪਰ ਅਕਾਲੀ ਬਾਬਾ ਫੂਲਾ ਸਿੰਘ ਅਖੀਰ ਤੱਕ ਖ਼ਾਲਸਾ ਰਾਜ ਦੇ ਵਿਸਤਾਰ ‘ਤੇ ਸਥਾਪਤੀ ਲਈ ਲੜਦੇ ਸ਼ਹੀਦ ਹੋ ਗਏ।ਇਹੋ ਜਹੇ ਮਹਾਨ ਜਰਨੈਲ ਦੀ ਸ਼ਹੀਦੀ ਸ਼ਤਾਬਦੀ ਮਨਾਉਣੀ ਬੁੱਢਾ ਦਲ ਦਾ ਸਾਰਥਕ ਕਦਮ ਹੈ।
ਸ਼ਤਾਬਦੀ ਨੂੰ ਸਮਰਪਿਤ ਦਸ਼ਮ ਪਾਤਸਾਹ ਦੇ ਪ੍ਰਕਾਸ਼ ਸਥਾਨ ਤੇ ਰੱਖੇ ਗਏ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਕੀਤਾ। ਸਿੰਘ ਸਾਹਿਬ ਭਾਈ ਬਲਦੇਵ ਸਿੰਘ ਕਾਰਜ਼ਕਾਰੀ ਜਥੇਦਾਰ ਤਖ਼ਤ ਸ੍ਰੀ ਪਟਨਾ ਸਾਹਿਬ, ਗਿਆਨੀ ਪ੍ਰਿਤਪਾਲ ਸਿੰਘ ਪਟਿਆਲਾ, ਸਿੰਘ ਸਾਹਿਬ ਭਾਈ ਸੁਖਦੇਵ ਸਿੰਘ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ, ਸਰਦਾਰ ਲਖਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ ਨੇ ਸਿੱਖੀ ਸਿਧਾਂਤਾ ‘ਤੇ ਪਹਿਰਾ ਦੇਣ ਵਾਲੇ ਸਿੱਖ ਰਾਜ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਦੇ ਜੀਵਨ ਸਬੰਧੀ ਇਤਿਹਾਸ ਦੇ ਨਜ਼ਰੀਏ ਤੋਂ ਸਾਂਝ ਪਾਈ।
ਭੁੱਢਾ ਦਲ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਪੁੱਜੀਆਂ ਧਾਰਮਿਕ ਸਖਸ਼ੀਅਤਾਂ ਦਾ ਧੰਨਵਾਦ ਕੀਤਾ।ਬਾਬਾ ਬਲਬੀਰ ਸਿੰਘ ਤੇ ਗਿਆਨੀ ਰਘਬੀਰ ਸਿੰਘ ਨੇ ਪ੍ਰਮੁੱਖ ਸਖਸ਼ੀਅਤਾਂ ਦਾ ਸਨਮਾਨ ਕੀਤਾ।ਮੰਚ ਸੰਚਾਲਨ ਗਿਆਨੀ ਭਗਵਾਨ ਸਿੰਘ ਜੌਹਲ ਨੇ ਬਾਖੂਬੀ ਕੀਤਾ ਅਤੇ ਦੀਵਾਨ ਦੀ ਸਮਾਪਤੀ ਸਮੇਂ ਅਰਦਾਸ, ਹੁਕਮ ਆਦਿ ਦੀ ਸੇਵਾ ਸਿੰਘ ਸਾਹਿਬ ਭਾਈ ਦਲੀਪ ਸਿੰਘ ਸੀਨੀਅਰ ਗ੍ਰੰਥੀ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਨਿਭਾਈ ਗਈ।ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਲੋਂ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ, ਜਥੇਦਾਰ ਗਿਆਨੀ ਰਘਬੀਰ ਸਿੰਘ, ਦਿਲਜੀਤ ਸਿੰਘ ਬੇਦੀ, ਸੰਤ ਜੋਗਾ ਸਿੰਘ ਕਰਨਾਲ ਵਾਲੇ, ਗਿਆਨੀ ਭਗਵਾਨ ਸਿੰਘ ਜੌਹਲ, ਗਿਆਨੀ ਪ੍ਰਿਤਪਾਲ ਸਿੰਘ ਤੇ ਸ੍ਰ. ਜੱਸਾ ਸਿੰਘ ਦਾ ਵਿਸ਼ੇਸ਼ ਤੌਰ ਸਨਮਾਨ ਕੀਤਾ।
ਇਸ ਸਮਾਗਮ ਵਿੱਚ ਜਗਜੋਤ ਸਿੰਘ ਸੋਹੀ ਪ੍ਰਧਾਨ, ਗੁਰਵਿੰਦਰ ਸਿੰਘ ਮੀਤ ਪ੍ਰਧਾਨ ਤਖ਼ਤ ਸ੍ਰੀ ਪਟਨਾ ਸਾਹਿਬ, ਬਾਬਾ ਜੱਸਾ ਸਿੰਘ, ਬਾਬਾ ਕਰਮ ਸਿੰਘ, ਬਾਬਾ ਖੜਕ ਸਿੰਘ, ਬਾਬਾ ਗੁਰਮੁੱਖ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਬਲਵਿੰਦਰ ਸਿੰਘ ਬਿੱਟੂ, ਨਿਹੰਗ ਜਸਬੀਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਸੁਖਦੇਵ ਸਿੰਘ ਸੱਖਾ, ਸੰਤ ਬਾਬਾ ਅਰਜਨ ਸਿੰਘ ਆਲਮਪੁਰਕੌਲੀ ਪਟਿਆਲਾ, ਬਾਬਾ ਸਰਵਣ ਸਿੰਘ ਮਝੈਲ ਰਾਜਪੁਰਾ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਮਹਿੰਦਰ ਸਿੰਘ ਅਯੋਧਿਆ ਵਾਲੇ, ਬਾਬਾ ਜਗਦੇਵ ਸਿੰਘ ਮਾਨਸਾ, ਬਾਬਾ ਸ਼ਿਵ ਸਿੰਘ ਸ਼ਿਵਿਆਂ ਵਾਲੇ, ਬਾਬਾ ਬੂਟਾ ਸਿੰਘ ਲੰਬ ਵਾਲੀ, ਬਾਬਾ ਜੋਗਾ ਸਿੰਘ ਹੰਨੂਮਾਨਗੜ, ਬਾਬਾ ਗਗਨਦੀਪ ਸਿੰਘ, ਬਾਬਾ ਸ਼ੇਰ ਸਿੰਘ ਜੱਸੀ, ਬਾਬਾ ਦਲੇਰ ਸਿੰਘ, ਬਾਬਾ ਮਲੂਕ ਸਿੰਘ, ਬਾਬਾ ਰਨਜੋਧ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ ਸਮਾਣਾ, ਭਾਈ ਲਛਮਣ ਸਿੰਘ, ਬਾਬਾ ਮੇਜਰ ਸਿੰਘ ਮੁਖਤਾਰੇਆਮ, ਬਾਬਾ ਗੁਰਮੁੱਖ ਸਿੰਘ, ਬਾਬਾ ਸਤਿਨਾਮ ਸਿੰਘ ਮਠਿਆਈਸਰ, ਬਾਬਾ ਕਾਲਾ ਸਿੰਘ ਗੁਰੂਸਰ, ਬਾਬਾ ਥੱਮਨ ਸਿੰਘ ਮਾਨਸਾ, ਬਾਬਾ ਬਿੰਦਰ ਸਿੰਘ, ਬਾਬਾ ਕਰਮ ਸਿੰਘ, ਬਾਬਾ ਮਾਨ ਸਿੰਘ, ਬਾਬਾ ਸਰਬਜੀਤ ਸਿੰਘ, ਬਾਬਾ ਬੱਚੀ ਸਿੰਘ, ਬਾਬਾ ਹਰਪ੍ਰੀਤ ਸਿੰਘ, ਇੰਦਰਪਾਲ ਸਿੰਘ ਫੌਜੀ, ਸਰਦਾਰ ਦਲਜੀਤ ਸਿੰਘ ਸੁਪਰਟਡੈਂਟ, ਸਰਦਾਰ ਦਲੀਪ ਸਿੰਘ, ਸਰਦਾਰ ਹਰਜੀਤ ਸਿੰਘ ਪ੍ਰਬੰਧਕ ਤਖ਼ਤ ਸ੍ਰੀ ਪਟਨਾ ਸਾਹਿਬ ਆਦਿ ਹਾਜ਼ਰ ਸਨ।