ਅੰਮ੍ਰਿਤਸਰ, 30 ਜਨਵਰੀ (ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਕੀ ਅਗਵਾਈ ‘ਚ ਰਾਸ਼ਟਰਪਿਤਾ ਮਹਾਤਮਾ
ਗਾਂਧੀ ਦੇ 75ਵੇਂ ਸ਼ਹੀਦੀ ਦਿਵਸ ‘ਤੇ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰਿੰਸੀਪਲ ਡਾ. ਗੁਪਤਾ ਨੇ ਕਿਹਾ ਕਿ ਮਹਾਤਮਾ ਗਾਂਧੀ ਨੇ ਆਪਣਾ ਪੂਰਾ ਜੀਵਨ ਦੇਸ਼ ਨੂੰ ਸਮਰਪਿਤ ਕਰ ਦਿੱਤਾ। ਅਸੀਂ ਉਨਾਂ ਦੇ ਤਿਆਗ ਨੂੰ ਕਦੀ ਵੀ ਭੁੱਲ ਨਹੀਂ ਸਕਦੇ।
ਇਸ ਸਮੇਂ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਲਘੂ ਨਾਟਕ ‘ਚ ਦੱਸਿਆ ਗਿਆ ਕਿ ਉਨਾਂ ਨੇ ਕਿਵੇਂ ਅਹਿੰਸਾ ਦੇ ਰਸਤੇ ‘ਤੇ ਚੱਲ ਕੇ ਅੰਗ੍ਰੇਜਾਂ ਨੂੰ ਦੇਸ਼ ਵਿਚੋਂ ਜਾਣ ਲਈ ਮਜ਼ਬੂਰ ਕਰ ਦਿੱਤਾ ਅਤੇ ਇਹ ਸਿੱਧ ਕਰ ਦਿੱਤਾ ਕਿ ਅਹਿੰਸਾ ਔਰ ਤੇ ਸੱਚਾਈ ਨਾਲ ਕਿਸੇ ਵੀ ਤਾਕਤ ਨੂੰ ਝੁਕਾਇਆ ਜਾ ਸਕਦਾ ਹੈ।ਵਿਦਿਆਰਥੀਆਂ ਨੇ ਪੋਸਟਰ ਅਤੇ ਸਲੋਗਨ ਬਣਾ ਕੇ ਉਨਾਂ ਦਾ ਆਦਰਸ਼ਾਂ ਤੋਂ ਜਾਣੂ ਕਰਵਾਇਆ।ਪ੍ਰੋਗਰਾਮ ਦੇ ਅੰਤ ‘ਚ ਸਭ ਨੇ ਮੌਨ ਧਾਰਣ ਕਰ ਕੇ ਉਨਾਂ ਨੂੰਸ਼ਰਧਾਂਜਲੀ ਭੇਟ ਕੀਤੀ।
Check Also
ਜਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਸੋਲਿਡ ਵੇਸਟ ਮੈਨੇਜਮੈਂਟ ਪ੍ਰੋਜੈਕਟ ਲਾਗੂ ਕਰਨ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ- ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 2 ਸਤੰਬਰ (ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਦੇ ਸਮੂਹ ਪਿੰਡਾਂ ਨੂੰ ਸਾਫ਼-ਸੁਥਰਾ, ਸਵੱਛ ਅਤੇ …
Punjab Post Daily Online Newspaper & Print Media