ਵਧੀਕ ਡਿਪਟੀ ਕਮਿਸ਼ਨਰ ਵਲੋਂ ਰਾਸ਼ਟਰ ਪਿਤਾ ਮਹਾਤਾਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਮੌਕੇ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ
ਗਾਂਧੀ ਜੀ ਦੀ ਫੋਟੋ ‘ਤੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ।ਦੇਸ਼ ਲਈ ਆਪਾ ਵਾਰਨ ਵਾਲਿਆਂ ਨੂੰ ਉਨ੍ਹਾਂ ਦੇ ਵੱਡੇ ਬਲੀਦਾਨ ਲਈ ਯਾਦ ਕੀਤਾ ਗਿਆ।
ਵਧੀਕ ਡਿਪਟੀ ਕਮਿਸ਼ਨਰ ਨੇ ਸੁਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।ਸ਼ਹੀਦ ਕਿਸੇ ਵੀ ਦੇਸ਼ ਕੌਮ ਦਾ ਸਰਮਾਇਆ ਹੁੰਦੇ ਹਨ ਅਤੇ ਉਹ ਸਾਡੀਆਂ ਨਵੀਂਆਂ ਪੀੜੀਆਂ ਲਈ ਹਮੇਸਾ ਹੀ ਪ੍ਰੇਰਣਾ ਸ੍ਰੋਤ ਰਹਿੰਦੇ ਹਨ।ਉਨਾਂ੍ਹ ਕਿਹਾ ਕਿ ਅੱਜ ਦੀ ਨੋਜਵਾਨ ਪੀੜੀ ਨੂੰ ਮਹਾਤਮਾ ਗਾਂਧੀ ਜੀ ਵਲੋ ਦਰਸਾਏ ਗਏ ਰਸਤੇ ਤੋ ਸੇਧ ਲੈਣੀ ਚਾਹੀਦੀ ਹੈ।ਸੁਰਿੰਦਰ ਨੇ ਕਿਹਾ ਕਿ ਸਾਨੂੰ ਆਪਣੀ ਆਜ਼ਾਦੀ ਨੂੰ ਬਰਕਰਾਰ ਰੱਖਣ ਪੂਰੀ ਇਮਾਨਦਾਰੀ ਅਤੇ ਮਿਹਨਤ ਨਾਲ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡਾ ਦੇਸ਼ ਦਿਨ ਦੁਗਣੀ ਅਤੇ ਰਾਤ ਚੌਗਣੀ ਤਰੱਕੀ ਕਰਦਾ ਰਹੇ ਅਤੇ ਦੁਨੀਆਂ ਦੇ ਨਕਸ਼ੇ ਤੇ ਸਾਡਾ ਦੇਸ਼ ਇੱਕ ਖੁਸ਼ਹਾਲ ਦੇਸ਼ ਵਜੋਂ ਜਾਣਿਆ ਜਾ ਸਕੇ।ਉਹਨਾਂ ਅੱਗੇ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਅਹਿਮ ਯੋਗਦਾਨ ਜਰੂਰ ਪਾਉਣਾ ਚਾਹੀਦਾ ਹੈ।ਅਧਿਕਾਰੀਆਂ ਨੇ ਮਹਾਤਮਾ ਗਾਂਧੀ ਜੀ ਦੀ ਫੋਟੋ ‘ਤੇ ਫੁੱਲ ਮਲਾਵਾਂ ਵੀ ਅਰਪਿਤ ਕੀਤੀਆਂ ਗਈਆਂ।
ਇਸ ਮੌਕੇ ਤੇ ਸੁਖਵਿੰਦਰ ਸਿੰਘ ਸੁਪਰਡੈਂਟ ਤੋਂ ਇਲਾਵਾ ਵੱਡੀ ਗਿਣਤੀ ਦਫਤਰ ਡਿਪਟੀ ਕਮਿਸ਼ਨਰ ਦੇ ਕਰਮਚਾਰੀ ਵੀ ਹਾਜ਼ਰ ਸਨ।
Punjab Post Daily Online Newspaper & Print Media