Sunday, August 2, 2026

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕੀਤੀ ਕੈਰੀਅਰ ਕੌਂਸਲਿੰਗ

ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਜਿਲ੍ਹਾ ਰੋਜ਼ਗਾਰ ਅਤੇ ਕਾੇਰੋਬਾਰ ਬਿਊਰੋ ਵਲੋਂ ਅੱਜ ਰੋਜ਼ਗਾਰ ਬਿਊਰੋ ਵਿਚ ਕੈਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਕਰਵਾਇਆ ਗਿਆ।ਬਿਊਰੋ ਵਿੱਚ ਰੋਜ਼ਾਨਾ 40-40 ਵਿਦਿਆਰਥੀ ਵਿੱਦਿਅਕ ਸੰਸਥਾਵਾਂ ਤੋਂ ਇਥੇ ਆਉਂਦੇ ਹਨ।ਸਰਕਾਰੀ ਸੀਨੀਅਰ ਸਕੂਲ ਭੀਲੋਵਾਲ ਪੱਕਾ (ਜਿਲ੍ਹਾ ਅੰਮ੍ਰਿਤਸਰ) ਵਲੋਂ 12ਵੀਂ ਕਲਾਸ ਦੇ ਵਿਦਿਆਰਥੀ ਪਹੁੰਚੇ।ਜਿਸ ਦੌਰਾਨ ਵਿੱਦਿਆਰਥੀਆਂ ਨੂੰ ਭਵਿੱਖ ‘ਚ ਕੀਤੇ ਜਾਣ ਵਾਲੇ ਕੋਰਸ ਨੌਕਰੀਆਂ ਸਬੰਧੀ ਕੈਰੀਅਰ ਕੌਂਸਲਿੰਗ ਰਾਹੀਂ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ।ਵਿਦਿਆਰਥੀਆਂ ਨੂੰ ਬਿਊਰੋ ਵਿੱਚ ਚੱਲ ਰਹੀਆਂ ਹੋਰ ਗਤੀਵਿਧੀਆਂ ਆਨਲਾਈਨ ਤੇ ਮੈਨੂਅਲ ਰਜਿਸਟਰੇਸ਼ਨ, ਬੁੱਕ ਕੈਫ਼ੇ, ਪਲੇਸਮੈਂਟ ਕੈਂਪ, ਸਕਿੱਲ ਕੋਰਸ, ਸਵੈ-ਰੋਜ਼ਗਾਰ ਦੀਆਂ ਸਕੀਮਾਂ, ਮੁਫ਼ਤ ਆਨਲਾਇਨ ਕੋਚਿੰਗ ਤੇ ਹੋਰ ਚੱਲ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਣੂ ਕਰਾਇਆ ਗਿਆ।
ਇਸ ਮੌਕੇ ਡਿਪਟੀ ਡਾਇਰੈਕਟਰ ਵਿਕਰਮ ਜੀਤ, ਕੈਰੀਅਰ ਕੌਂਸਲਰ ਗੌਰਵ ਕੁਮਾਰ ਅਤੇ ਜਿਲ੍ਹਾ ਗਾਈਡੈਂਸ ਕੌਂਸਲਰ ਜਸਬੀਰ ਸਿੰਘ, ਸੁਰਿੰਦਰ ਸਿੰਘ (ਪੀ.ਐਸ.ਡੀ.ਐਮ) ਵਲੋਂ ਸਕੂਲੀ ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਕੀਤੀ ਗਈ।ਇਸ ਤੋਂ ਇਲਾਵਾ ਸਕੂਲ ਦੇ ਅਧਿਆਪਕ ਵੀ ਹਾਜ਼ਰ ਸਨ।

Check Also

ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਡੀ.ਐਲ.ਐੱਸ.ਏ ਅੰਮ੍ਰਿਤਸਰ ਵੱਲੋਂ ਕੇਂਦਰੀ ਜੇਲ੍ਹ ਦਾ ਅਚਨਚੇਤੀ ਦੌਰਾ

ਅੰਮ੍ਰਿਤਸਰ, 1 ਅਗਸਤ (ਜਗਦੀਪ ਸਿੰਘ) – ਸ੍ਰੀਮਤੀ ਜਤਿੰਦਰ ਕੌਰ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅੰਮ੍ਰਿਤਸਰ-ਕਮ-ਚੇਅਰਪਰਸਨ, …