Thursday, February 22, 2024

ਵਿਧਾਇਕਾ ਨਰਿੰਦਰ ਭਰਾਜ ਜ਼ੇਰੇ ਇਲਾਜ ਦੋ ਵਿਅਕਤੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ ਲੱਖ ਦਾ ਚੈਕ ਭੇਟ

ਪਿਛਲੇ ਦਿਨੀਂ ਗੁਬਾਰੇ ’ਚ ਗੈਸ ਭਰਨ ਵਾਲੇ ਸਿਲੰਡਰ ਦੇ ਫਟਣ ਕਾਰਨ ਹੋਏ ਸਨ ਗੰਭੀਰ ਜ਼ਖ਼ਮੀ

ਸੰਗਰੂਰ, 30 ਜਨਵਰੀ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਸੰਗਰੂਰ ਵਿਖੇ ਵਾਪਰੇ ਹਾਦਸੇ ਦੌਰਾਨ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਵਾਲੇ ਦੋ ਵਿਅਕਤੀਆਂ ਦੀ ਸਿਹਤ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਿਧਾਇਕ ਨਰਿੰਦਰ ਕੌਰ ਭਰਾਜ ਵਲੋਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਦਾ ਉਚੇਚੇ ਤੌਰ ‘ਤੇ ਦੌਰਾ ਕੀਤਾ ਗਿਆ।ਉਨਾਂ ਨੇ ਜ਼ਰੇ ਇਲਾਜ ਵਿਅਕਤੀਆਂ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿੱਤੀ ਸਹਾਇਤਾ ਵਜੋਂ ਦੋ ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ।ਉਨ੍ਹਾਂ ਇਹ ਵੀ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਪੀੜ੍ਹਤ ਪਰਿਵਾਰ ਦੀ ਮਦਦ ਲਈ ਯਤਨਸ਼ੀਲ ਰਹਿਣਗੇ।
ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਸੰਗਰੂਰ ਵਿਖੇ ਪਿੱਛਲੇ ਦਿਨੀਂ ਗੁਬਾਰਿਆਂ ਵਿੱਚ ਗੈਸ ਭਰਨ ਵਾਲੇ ਸਿਲੰਡਰ ਦੇ ਫਟ ਜਾਣ ਕਾਰਨ ਤਿੰਨ ਜਣੇ ਫੱਟੜ ਹੋ ਗਏ ਸਨ, ਜਿਨ੍ਹਾਂ ਵਿਚੋਂ ਰਿਸ਼ਤੇ ਵਿੱਚ ਪਿਓ ਪੁੱਤ ਲੱਗਦੇ ਦੋ ਜਣੇ ਮਨੀਸ਼ ਕੁਮਾਰ ਤੇ ਸੌਰਵ ਕੁਮਾਰ ਗੰਭੀਰ ਜ਼ਖ਼ਮੀ ਹੋ ਗਏ ਸਨ।ਉਨਾਂ ਦਾ ਇਲਾਜ ਸੀਨੀਅਰ ਡਾਕਟਰਾਂ ਦੀ ਦੇਖ-ਰੇਖ ਹੇਠ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਹੋ ਰਿਹਾ ਹੈ।ਡਾਕਟਰਾਂ ਵਲੋਂ ਦੱਸਿਆ ਗਿਆ ਹੈ ਕਿ ਦੋਵਾਂ ਦੀ ਹਾਲਤ ਵਿੱਚ ਹੁਣ ਪਹਿਲਾਂ ਨਾਲੋਂ ਕੁੱਝ ਸੁਧਾਰ ਹੈ।ਇਸ ਮੌਕੇ ਵਿਧਾਇਕਾ ਦੇ ਨਾਲ ਸੰਗਰੂਰ ਦੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜ਼ੂਦ ਸਨ।

Check Also

ਡਿਪਟੀ ਕਮਿਸਨਰ ਵਲੋਂ ਜਿਲ੍ਹਾ ਪਠਾਨਕੋਟ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 21 ਫਰਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਉਦਯੋਗਪਤੀਆਂ ਨੂੰ ਆ ਰਹੀਆਂ ਮੁਸ਼ਕਲਾਂ …