ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਵਿਭਾਗ ਵਲੋਂ
ਸੇਵਾ ਕੇਂਦਰਾਂ ਵਿੱਚ ਨਾਗਰਿਕਾਂ ਦੇ ਆਧਾਰ ਕਾਰਡ ਦੇ ‘ਪਰੂਫ ਆਫ ਅਡੈਂਟਿਟੀ’ ਅਤੇ ‘ਪਰੂਫ ਆਫ਼ ਐਡਰੈਸ’ ਅਪਡੇਟ ਕਰਨ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਗਈ ਹੈ।ਜੇਕਰ ਕਿਸੇ ਨੇ ਆਪਣਾ ਮੋਬਾਇਲ ਨੰਬਰ ਵੀ ਅਪਡੇਟ ਕਰਵਾਉਣਾ ਹੋਵੇ ਤਾਂ ਉਹ ਵੀ ਕਰਵਾ ਸਕਦਾ ਹੈ।ਉਨਾਂ ਦੱਸਿਆ ਕਿ ਅੰਮ੍ਰਿਤਸਰ ਨਿਵਾਸੀ <https://myaadhaar.uidai.gov.in/> ’ਤੇ ਲਾਗਇਨ ਕਰਕੇ ਆਨਲਾਈਨ ਸੇਵਾ ਦਾ ਲਾਭ ਲੈ ਸਕਦੇ ਹਨ।ਉਨਾਂ ਦੱਸਿਆ ਕਿ ਆਪਣੇ ਨਜ਼ਦੀਕੀ ਸੇਵਾ ਕੇਂਦਰ ’ਤੇ ਪਛਾਣ ਦਾ ਸਬੂਤ / ਪਤੇ ਦਾ ਸਬੂਤ ਦਸਤਾਵੇਜ਼ ਜਮ੍ਹਾਂ ਕਰਵਾ ਕੇ ਜਾਣਕਾਰੀ ਨੂੰ ਅੱਪਡੇਟ ਕੀਤੀ ਜਾ ਸਕਦੀ ਹੈ ਅਤੇ ਕੋਈ ਵੀ ਨਾਗਰਿਕ ਸੇਵਾ ਕੇਂਦਰ ਵਿੱਚ ਕੇਵਲ 50 ਰੁਪਏ ਦੀ ਫੀਸ ਅਦਾ ਕਰਕੇ ਇਹ ਸੇਵਾ ਪ੍ਰਾਪਤ ਕਰ ਸਕਦਾ ਹੈ।
ਡੀਸੂਦਨ ਨੇ ਕਿਹਾ ਕਿ ਆਧਾਰ ਕਾਰਡ ਨੂੰ ਸਰਕਾਰ ਵਲੋਂ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰਨ ਲਈ ਵੀ ਵਰਤਿਆ ਜਾ ਸਕਦਾ ਹੈ।ਇਸ ਲਈ ਸਾਰੇ ਵਿਅਕਤੀਆਂ ਨੂੰ ਆਧਾਰ ਨੂੰ ਅੱਪਡੇਟ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ। ਉਨਾਂ ਸਾਰੇ ਸਰਕਾਰੀ ਅਧਿਕਾਰੀਆਂ ਨੂੰ ਇਹ ਵੀ ਤਾਕੀਦ ਕੀਤੀ ਕਿ ਆਧਾਰ ਨੂੰ ਪਛਾਣ ਦੇ ਸਬੂਤ ਵਜੋਂ ਸਵੀਕਾਰ ਕਰਨ ਤੋਂ ਪਹਿਲਾਂ ਇਸ ਦੀ ਤਸਦੀਕ ਕਰ ਲਈ ਜਾਵੇ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media