Thursday, September 17, 2026

ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 1 ਫਰਵਰੀ ਨੂੰ

ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ) – ਵਿਕਰਮ ਜੀਤ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ 1 ਫਰਵਰੀ 2023 ਨੂੰ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਕੈਂਪ ਵਿੱਚ ਮਸ਼ਹੂਰ ਕੰਪਨੀਆਂ ਐਸ.ਬੀ.ਆਈ, ਵੈਬਰਜ਼, ਐਕਸ਼ਿਸ ਬੈਂਕ ਅਤੇ ਕੋਚਰ ਟੈਕ ਵਲੋਂ ਭਾਗ ਲਿਆ ਜਾਵੇਗਾ।ਪਲੇਸਮੈਂਟ ਕੈਂਪ ਵਿੱਚ ਕੰਪਨੀਆਂ ਵਲੋਂ ਲਾਈਫ਼ ਮਿਤਰਾ, ਕੌਂਸਲਰ, ਸੇਲਜ਼ ਐਕਜ਼ਕਿਊਟ, ਟੈਲੀਕਾਲਰ ਅਤੇ ਨਾਨ-ਟੈਲੀਕਾਲਰ ਦੀ ਅਸਾਮੀ ਲਈ ਚੋਣ ਕੀਤੀ ਜਾਵੇਗੀ।ਇਨ੍ਹਾਂ ਅਸਾਮੀਆਂ ਲਈ ਤਨਖ਼ਾਹ 10,000 ਰੁਪਏ ਤੋਂ ਲੈ ਕੇ 15,000/- ਤੱਕ ਪ੍ਰਤੀ ਮਹੀਨਾ ਹੋਵੇਗੀ।ਇਸ ਕੈਂਪ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਲਈ ਵਿੱਦਿਅਕ ਯੋਗਤਾ ਘੱਟੋ-ਘੱਟ ਬਾਰ੍ਹਵੀਂ ਤੋਂ ਲੈ ਕੇ ਗਰੈਜ਼ੂਏਸ਼ਨ ਅਤੇ ਇਸ ਤੋਂ ਵਧੇਰੇ ਹੋਵੇਗੀ।ਇਸ ਕੈਂਪ ਵਿੱਚ ਲੜਕੇ, ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ।ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਵਾਲੇ ਚਾਹਵਾਨ ਪ੍ਰਾਰਥੀ 1 ਫਰਵਰੀ 2023 ਨੂੰ ਸਵੇਰੇ 10.00 ਤੋਂ ਦੁਪਹਿਰ 2.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸ਼ੈਸ਼ਨ ਕੋਰਟ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਹੈਲਪਲਾਈਨ ਨੰ: 9915789068 ‘ਤੇ ਸੰਪਰਕ ਕਰ ਸਕਦੇ ਹਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ

ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …