ਸੰਗਰੂਰ, 31 ਜਨਵਰੀ (ਜਗਸੀਰ ਲੌਂਗੋਵਾਲ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਦੀ ਲੀਗਲ ਏਡ ਡਿਫੈਂਸ ਕੌਸਲ ਸਕੀਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਿਖੇ ਲੀਗਲ ਏਡ ਡਿਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਵੀਡੀਓ ਕਾਨਫਰੰਸਿੰਗ ਰਾਹੀਂ ਰਵੀ ਸ਼ੰਕਰ ਝਾਅ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਸਹਿਤ-ਪੈਟਰਨ ਇਨ ਚੀਫ਼, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਵਲੋਂ ਤੇਜਿੰਦਰ ਸਿੰਘ ਢੀਂਡਸਾ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ-ਸਹਿਤ-ਕਾਰਜ਼ਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਅਰੁਣ ਪੱਲੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਸੰਜੀਵ ਬੇਰੀ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਅਰੁਣ ਗੁਪਤਾ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਰਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਦੱਸਿਆ ਗਿਆ ਕਿ ਲੀਗਲ ਏਡ ਡਿਫੈਂਸ ਕੌਂਸਲ ਸਕੀਮ ਦਾ ਮੁੱਖ ਮੰਤਵ ਫੌਜ਼ਦਾਰੀ ਕੇਸਾਂ ਵਿੱਚ ਗ੍ਰਿਫਤਾਰੀ ਤੋਂ ਪਹਿਲਾਂ, ਗ੍ਰਿਫਤਾਰੀ ਸਮੇਂ, ਰਿਮਾਂਡ ਸਟੇਜ਼, ਕੇਸ ਟ੍ਰਾਇਲ ਅਤੇ ਅਪੀਲਾਂ ਵਿੱਚ ਸਮਾਜ ਦੇ ਪੱਛੜੇ ਤਬਕਿਆਂ ਨੂੰ ਪੇਸ਼ੇਵਰ ਤਰੀਕੇ ਨਾਲ ਪੈਰਵੀ ਕਰਨ ਲਈ ਮੁਫਤ ਕਾਨੂੰਨੀ ਸੇਵਾਵਾਂ ਮੁਹੱਈਆ ਕਰਵਾਉਣਾ ਹੈ।ਉਹਨਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਇਹ ਸਹੂਲਤ ਮੁਹੱਈਆ ਕਰਵਾਉਣ ਲਈ ਇੱਕ ਚੀਫ ਡਿਫੈਂਸ ਕੌਂਸਲ ਦੋ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਤਿੰਨ ਸਹਾਇਕ ਲੀਗਲ ਏਡ ਕੌਂਸਲ ਨਿਯੁੱਕਤ ਕੀਤੇ ਗਏ ਹਨ।ਉਹਨਾਂ ਆਮ ਜਨਤਾ ਨੂੰ ਇਸ ਦਫ਼ਤਰ ਰਾਹੀਂ ਦਿੱਤੀ ਜਾ ਰਹੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਮਨਜਿੰਦਰ ਸਿੰਘ ਵਧੀਕ ਜਿਲ੍ਹਾ ਅਤੇ ਸੈਸ਼ਨ ਜੱਜ ਸੰਗਰੂਰ, ਪੀ.ਐਸ ਕਾਲੇਕਾ ਸਿਵਲ ਜੱਜ (ਸ.ਡ) ਸੀ.ਜੇ.ਐਮ-ਸਹਿਤ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਅਤੇ ਨਵੇਂ ਨਿਯੁੱਕਤ ਹੋਏ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਕੀਲ ਸਾਹਿਬਾਨ ਮੌਜ਼ੂਦ ਸਨ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …