ਅੰਮ੍ਰਿਤਸਰ, 31 ਜਨਵਰੀ (ਸੁਖਬੀਰ ਸਿੰਘ ਖੁਰਮਣੀਆਂ ) – ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਹਾਕੀ ਟੀਮ ਨੇ ਆਪਣੀ ਕਾਬਲੀਅਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਪਹਿਲਾ ਸਥਾਨ ਹਾਸਲ ਕਰ ਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਹਾਕੀ ਅੰਡਰ-19 ਦੀ ਸਟੇਟ ਚੈਂਪੀਅਨਸ਼ਿਪ ਸਰਕਾਰੀ ਸਕੂਲ ਨਰੈਣਗੜ੍ਹ ਵਿਖੇ ਕਰਵਾਈ ਗਈ।ਜਿਸ ’ਚੋਂ ਕੁੱਲ 16 ਟੀਮਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਪ੍ਰਿੰ: ਸ੍ਰੀਮਤੀ ਨਾਗਪਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੁਕਾਬਲੇ ’ਚ ਸਕੂਲ ਦੀ ਹਾਕੀ (ਅੰਡਰ-19) ਟੀਮ ਜੇਤੂ ਰਹੀ।ਉਨ੍ਹਾਂ ਕਿਹਾ ਕਿ ਜੇਤੂ ਟੀਮਾਂ ਦਾ ਫਾਇਨਲ ਮੈਚ ਜਲੰਧਰ ਵਿੰਗ ਨਾਲ ਹੋਇਆ।ਸਕੂਲ ਅੰਮ੍ਰਿਤਸਰ ਵਿੰਗ ਨੇ 6/1 ਦੀ ਲੀਡ ਨਾਲ ਪਹਿਲਾ ਸਥਾਨ ਹਾਸਲ ਕੀਤਾ।ਉਕਤ ਵਿਦਿਆਰਥਣਾਂ ਦੀ ਬਿਹਤਰੀਨ ਕਾਰਗੁਜ਼ਾਰੀ ਨੇ ਸਕੂਲ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦਾ ਨਾਮ ਰੌਸ਼ਨ ਕੀਤਾ।ਸ੍ਰੀਮਤੀ ਨਾਗਪਾਲ ਨੇ ਖਿਡਾਰਣਾਂ ਨੂੰ ਮੁਬਾਰਕਬਾਦ ਦਿੱਤੀ।
Check Also
ਪ੍ਰੋ. ਚਾਂਸਲਰ ਛੀਨਾ ਦੀ ਮੌਜ਼ੂਦਗੀ ’ਚ ਮਾਹਣਾ ਸਿੰਘ ਦੇ ਵੰਸ਼ਜ਼ ਨਾਗੀ ਪਰਿਵਾਰ ਨੇ ਕੀਤਾ ਕੰਪਿਊਟਰ ਲੈਬ ਦਾ ਉਦਘਾਟਨ
ਅੰਮ੍ਰਿਤਸਰ, 19 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਸ: ਮਾਹਣਾ ਸਿੰਘ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਸਵ: …