Wednesday, May 28, 2025
Breaking News

ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਨਿਰਵੈਲ ਸਿੰਘ ਲਖਬੀਰ ਸਿੰਘ ਨੂੰ ਸੇਵਾ ਮੁਕਤ

ਅੰਮ੍ਰਿਤਸਰ, 31 ਜਨਵਰੀ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਨਿਰਵੈਲ ਸਿੰਘ ਤੇ ਲਖਬੀਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਵੱਲੋਂ ਸਨਮਾਨਿਤ ਕੀਤਾ ਗਿਆ।ਸੇਵਾ ਮੁਕਤ ਹੋਣ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਭਾਈ ਰਾਮ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਿਜੈ ਸਿੰਘ, ਹਰਜੀਤ ਸਿੰਘ ਲਾਲੂਘੁੰਮਣ, ਸਿਰਮਜੀਤ ਸਿੰਘ ਕੰਗ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ, ਜਸਵਿੰਦਰ ਸਿੰਘ ਜੱਸੀ, ਸ਼ਾਹਬਾਜ਼ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਮਾਂਗਾਸਰਾਏ, ਮੈਨੇਜਰ ਸੁਖਰਾਜ ਸਿੰਘ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਤੇ ਰਾਜਿੰਦਰ ਸਿੰਘ ਰੂਬੀ, ਪਰਮਜੀਤ ਸਿੰਘ ਐਕਸੀਅਨ, ਜਤਿੰਦਰਪਾਲ ਸਿੰਘ ਅਤੇ ਸੇਵਾ ਮੁਕਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Check Also

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ …