ਅੰਮ੍ਰਿਤਸਰ, 1 ਫਰਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ‘ਚ ਆਰਿਆ ਯੁਵਤੀ ਸਭਾ ਦੁਆਰਾ ਨਵੇਂ ਸਮੈਸਟਰ ਦੇ ਸ਼ੁੱਭ ਆਰੰਭ ਮੌਕੇ ਵਿਸ਼ੇਸ਼ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਦਾ ਆਰੰਭ ਗਾਇਤਰੀ ਮੰਤਰ ਦੇ ਜਾਪ ਨਾਲ ਹੋਇਆ।ਮੁੱਖ ਜਜਮਾਨ ਦੇ ਰੂਪ ਵਿੱਚ ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਹਾਜ਼ਰ ਰਹੇ ਅਤੇ ਡਾ. ਲਖਨਪਾਲ ਮੈਂਬਰ ਸਥਾਨਕ ਪ੍ਰਬੰਧਕ ਕਮੇਟੀ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਸ ਨਵੇਂ ਸਮੈਸਟਰ ‘ਚ ਕਾਲਜ ਕਾਮਯਾਬੀ ਦੀਆਂ ਨਵੀਆਂ ਬੁਲੰਦੀਆਂ ਛੂਹੇ।ਉਹਨਾਂ ਕਿਹਾ ਕਿ ਆਰਿਆ ਸਮਾਜ ਸਾਡੇ ਜੀਵਨ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਦਾ ਹੈ।ਪਦਮਸ਼੍ਰੀ ਪੂਨਮ ਸੂਰੀ (ਪ੍ਰਧਾਨ, ਪ੍ਰਬੰਧਕ ਕਮੇਟੀ ਨਵੀਂ ਦਿੱਲੀ) ਦਾ ਜੀਵਨ ਇਸ ਦੀ ਇਕ ਜਿਊਂਦੀ ਜਾਗਦੀ ਉਦਾਹਰਣ ਹੈ।
ਸੁਦਰਸ਼ਨ ਕਪੂਰ ਨੇ ਪ੍ਰਿੰਸੀਪਲ ਡਾ. ਵਾਲੀਆ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਵਿਹੜੇ ‘ਚ ਆਰਿਆ ਸਮਾਜ ਨਾਲ ਜੁੜੇ ਸਾਰੇ ਉਤਸਵ ਅਤੇ ਕਾਲਜ ਦੇ ਹੋਰ ਮੌਕਿਆ ‘ਤੇ ਹਵਨ ਯੱਗ ਪੂਰੇ ਉਤਸ਼ਾਹ ਨਾਲ ਕੀਤੇ ਜਾਂਦੇ ਹਨ।
ਪ੍ਰੋ. ਨਰੇਂਦਰ ਕੁਮਾਰ ਮੁਖੀ ਸੰਗੀਤ ਵਿਭਾਗ ਅਤੇ ਵਿਜੇ ਮਹਿਕ ਨੇ ‘ਇਤਨੀ ਸ਼ਕਤੀ ਹਮੇਂ ਦੇਣਾ ਦਾਤਾ’ ਦਾ ਗਾਇਨ ਕਰਕੇ ਸਾਰਿਆਂ ਨੂੰ ਮੰਤਰਮੁਗਧ ਕੀਤਾ।ਆਰਿਆ ਯੁਵਤੀ ਸਭਾ ਦੇ ਮੈਂਬਰ, ਟੀਚਿੰਗ ਅਤੇ ਨਾਨ-ਟੀਚਿੰਗ ਦੇ ਮੈਂਬਰ ਤੇ ਵਿਦਿਆਰਥੀ ਮੌਜ਼ੂਦ ਸਨ।
Check Also
“On The Spot painting Competition” of school students held at KT :Kalã Museum
Amritsar, December 20 (Punjab Post Bureau) – An “On The Spot painting Competition” of the …