ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਵਲੋਂ ਜਾਰੀ ਕਲੰਡਰ ਸਾਲ 2023 ਅਨੁਸਾਰ
ਸਮੂਹ ਚੋਣ ਹਲਕਿਆਂ ਵਿਚ ਮਹੀਨਾਵਾਰ ਸਪੈਸ਼ਲ ਕੈਂਪ 5 ਫਰਵਰੀ 2023 ਨੂੰ ਲਗਾਇਆ ਜਾਣਾ ਸੀ।ਪਰ 5 ਫਰਵਰੀ 2023 ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਹੋਣ ਕਰਕੇ ਇਹ ਸਪੈਸ਼ਲ ਕੈਂਪ ਹੁਣ 12 ਫਰਵਰੀ 2023 ਨੂੰ ਲਗਾਇਆ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਚੋਣ ਤਹਿਸੀਲਦਾਰ ਰਾਜਿੰਦਰ ਸਿੰਘ ਨੇ ਦੱਸਿਆ ਕਿ 12 ਫਰਵਰੀ ਦਿਨ ਐਤਵਾਰ ਨੂੰ ਸਾਰੇ ਚੋਣ ਹਲਕਿਆਂ ਵਿੱਚ ਸਾਰੇ ਸੁਪਰਵਾਈਜ਼ਰ ਅਤੇ ਬੀ.ਐਲ.ਓ ਪੋਲਿੰਗ ਬੂਥਾਂ ‘ਤੇ ਬੈਠਣਗੇ ਅਤੇ ਲੋਕਾਂ ਦੀਆਂ ਵੋਟਾਂ ਦੀ ਸੁਧਾਈ ਦਾ ਕੰਮ ਕਰਨਗੇ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media