ਅੰਮ੍ਰਿਤਸਰ, 2 ਫਰਵਰੀ (ਸੁਖਬੀਰ ਸਿੰਘ) – ਨਹਿਰੂ ਯੁਵਾ ਕੇਂਦਰ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਨੇ ਸਥਾਨਕ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਅਤੇ ਸਰੂਪ ਰਾਣੀ ਮਹਿਲਾ ਕਾਲਜ ਦੇ ਸਹਿਯੋਗ ਨਾਲ ਜ਼ਿਲ੍ਹਾ ਅੰਮਿ੍ਰਤਸਰ ਵਿੱਚ ਕੈਰੀਅਰ ਗਾਈਡੈਂਸ ਵਰਕਸ਼ਾਪ ਦਾ ਆਯੋਜਨ ਕੀਤਾ।ਪ੍ਰੋਗਰਾਮ ਦੀ ਸ਼ੁਰੂਆਤ ਮੈਡਮ ਮਨਜੀਤ ਕੌਰ ਦੇ ਸਵਾਗਤੀ ਭਾਸ਼ਣ ਨਾਲ ਹੋਈ।ਮੁੱਖ ਮਹਿਮਾਨ ਕਾਲਜ ਪ੍ਰਿੰਸੀਪਲ ਪ੍ਰੋਫ਼ੈਸਰ ਡਾ: ਦਲਜੀਤ ਕੌਰ ਨੇ ਸਾਰੇ ਮਹਿਮਾਨਾਂ ਨੂੰ ਪੌਦੇ ਦੇ ਕੇ ‘ਜੀ ਆਇਆਂ’ ਕਿਹਾ, ਉਨ੍ਹਾਂ ਨੇ ਪ੍ਰੋਗਰਾਮ ਦੇ ਵਿਸ਼ੇ ’ਤੇ ਹਾਜ਼ਰ ਸਾਰੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਨਹਿਰੂ ਯੁਵਾ ਕੇਂਦਰ ਬਾਰੇ ਵੀ ਜਾਣਕਾਰੀ ਦਿੱਤੀ।
ਪ੍ਰੋਗਰਾਮ ਦੇ ਬੁਲਾਰਿਆਂ ਵਿੱਚ ਰੋਜ਼ਗਾਰ ਦਫ਼ਤਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਸਿੰਘ, ਈ.ਜੀ.ਟੀ.ਓ ਨਰੇਸ਼ ਕੁਮਾਰ, ਕੈਰੀਅਰ ਸਲਾਹਕਾਰ ਗੌਰਵ ਕੁਮਾਰ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਤੋਂ ਜਸਬੀਰ ਸਿੰਘ ਗਿੱਲ ਹਾਜ਼ਰ ਸਨ।
ਸਾਰੇ ਬੁਲਾਰਿਆਂ ਨੇ ਨੌਜਵਾਨਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਪ੍ਰੋਗਰਾਮ ਵਿੱਚ ਨੌਕਰੀ, ਸਵੈ-ਰੁਜ਼ਗਾਰ, ਵਿਦੇਸ਼ੀ ਰੁਜ਼ਗਾਰ ਆਦਿ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਨਾਲ ਹੀ ਨੌਜਵਾਨਾਂ ਨੂੰ ਜਿਸ ਖੇਤਰ ਵਿੱਚ ਆਪਣਾ ਭਵਿੱਖ ਬਣਾਉਣਾ ਹੈ, ਉਸ ਲਈ ਮਾਰਗਦਰਸ਼ਨ ਕੀਤਾ ਗਿਆ।
ਪ੍ਰੋਗਰਾਮ ਦੇ ਅੰਤ ’ਚ ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਦੀ ਤਰਫ਼ੋਂ ਜ਼ਿਲ੍ਹਾ ਯੁਵਾ ਅਫ਼ਸਰ ਅਕਾਂਕਸ਼ਾ ਮਹਾਵਰੀਆ ਵਲੋਂ ਮੁੱਖ ਮਹਿਮਾਨ ਅਤੇ ਬੁਲਾਰਿਆਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤੇ ਗਏ।ਪ੍ਰੋਗਰਾਮ ਦਾ ਸੰਚਾਲਨ ਮੈਡਮ ਮਨਜੀਤ ਕੌਰ ਅਤੇ ਮੈਡਮ ਵੰਦਨਾ ਨੇ ਕੀਤਾ।ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅੰਮਿ੍ਰਤਸਰ ਦੇ ਕਰੀਬ 300 ਨੌਜਵਾਨਾਂ ਨੇ ਭਾਗ ਲਿਆ।
Check Also
ਖ਼ਾਲਸਾ ਕਾਲਜ ਵੁਮੈਨ ਨੇ ਸਵੱਛ ਭਾਰਤ ਮਿਸ਼ਨ ’ਚ ਪ੍ਰਾਪਤ ਕੀਤਾ ਦੂਜਾ ਸਥਾਨ
ਅੰਮ੍ਰਿਤਸਰ, 14 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵੁਮੈਨ ਨੇ ਨਗਰ ਨਿਗਮ ਅਧੀਨ ਚੱਲ …