ਸਮਰਾਲਾ, 2 ਫਰਵਰੀ (ਇੰਦਰਜੀਤ ਸਿੰਘ ਕੰਗ) – ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ
ਸਕੂਲ (ਲੜਕੇ) ਸਮਰਾਲਾ ਵਿਖੇ ਪ੍ਰਿੰਸੀਪਲ ਸੁਮਨ ਲਤਾ ਵਲੋਂ ਦਾਖਲਾ ਮੁਹਿੰਮ 2023-24 ਦਾ ਆਗਾਜ਼ ਕੀਤਾ ਗਿਆ।ਸਕੂਲ ਦੀ ਐਸ.ਐਮ.ਸੀ ਕਮੇਟੀ ਮੈਂਬਰਾਂ, ਬੱਚਿਆਂ ਅਤੇ ਮਾਪਿਆਂ ਵਲੋਂ ਸ਼ਮੂਲੀਅਤ ਕੀਤੀ ਗਈ।ਸਕੂਲ ਪ੍ਰਿੰਸੀਪਲ ਸੁਮਨ ਲਤਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੈਸ਼ਨ 2023-24 ਲਈ ਦਾਖਲਾ ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ, ਜਿਸ ਵਿੱਚ ਬੱਚਿਆਂ ਦੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲ ਰਹੀਆਂ ਸਹੂਲਤਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਸਰਕਾਰੀ ਸਕੂਲਾਂ ਵਿੱਚ ਵਿੱਦਿਆ ਹਾਸਲ ਕਰਕੇ ਉਚ ਅਹੁੱਦਿਆਂ ‘ਤੇ ਪਹੁੰਚੇ ਅਫਸਰਾਂ ਸਬੰਧੀ ਦੱਸਿਆ।ਉਨਾਂ ਕਿਹਾ ਕਿ ਅੱਜਕਲ ਮਾਪੇ ਆਪਣਾ ਸਟੇਟਸ ਰੱਖਣ ਦੀ ਖਾਤਿਰ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਦਾਖਲ ਕਰਾਉਂਦੇ ਹਨ, ਜਿਥੇ ਬੱਚਿਆਂ ਦਾ ਮਾਨਸਿਕ ਅਤੇ ਮਾਪਿਆਂ ਦਾ ਵਿੱਤੀ ਸੋਸ਼ਣ ਕੀਤਾ ਜਾਂਦਾ ਹੈ।ਮਾਪਿਆਂ ਨੇ ਸਕੂਲ ਦੀ ਬਿਹਤਰੀ ਸਬੰਧੀ ਆਪੋ ਆਪਣੇ ਵਿਚਾਰ ਰੱਖੇ।ਇਸ ਮੌਕੇ ਸਟਾਫ਼ ਅਤੇ ਬੱਚਿਆਂ ਵਲੋਂ ਲੋਕਾਂ ਸਰਕਾਰੀ ਸਕੂਲਾਂ ਵਿੱਚ ਦਾਖਲੇ ਲਈ ਪ੍ਰੇਰਿਤ ਕਰਨ ਲਈ ਇਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media