ਅੰਮ੍ਰਿਤਸਰ, 2 ਫ਼ਰਵਰੀ (ਜਗਦੀਪ ਸਿੰਘ ਸੱਗੂ) – ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਇਥੇ ਪੁੱਜੇ ਡਾਕਟਰਾਂ ਦੇ ਵਫ਼ਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਹ ਡਾਕਟਰ ਇਕ ਕਾਨਫਰੰਸ ਵਿਚ ਸ਼ਾਮਲ ਹੋਣ ਲਈ ਸ੍ਰੀ ਅੰਮ੍ਰਿਤਸਰ ਵਿਖੇ ਆਏ ਸਨ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣ ਮੌਕੇ ਡਾਕਟਰਾਂ ਨੇ ਕਿਹਾ ਕਿ ਇਹ ਉਨ੍ਹਾਂ ਦੀ ਖੁਸ਼ਕਿਸਮਤੀ ਹੈ ਕਿ ਉਨ੍ਹਾਂ ਨੇ ਮਾਨਵਤਾ ਨੂੰ ਜੋੜਨ ਵਾਲੇ ਪਾਵਣ ਅਸਥਾਨ ਦੇ ਦਰਸ਼ਨ ਕੀਤੇ ਹਨ।ਉਨ੍ਹਾਂ ਆਖਿਆ ਕਿ ਪੂਰੀ ਦੁਨੀਆਂ ਦੇ ਲੋਕ ਇਥੋਂ ਆਸ਼ੀਰਵਾਦ ਲੈ ਕੇ ਜਾਂਦੇ ਹਨ ਅਤੇ ਇਥੋਂ ਦਾ ਅਧਿਆਤਮਿਕ ਵਾਤਾਵਰਣ ਮਾਨਵਤਾ ਦੇ ਭਲੇ ਲਈ ਪ੍ਰੇਰਿਤ ਕਰਨ ਵਾਲਾ ਹੈ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਡਾਕਟਰਾਂ ਦੇ ਵਫ਼ਦ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਅਸਥਾਨਾਂ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਸਮੇਤ ਹੋਰ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ।ਇਸੇ ਦੌਰਾਨ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਡਾਕਟਰਾਂ ਨੂੰ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ, ਹਰਿੰਦਰ ਸਿੰਘ ਰੋਮੀ, ਰਣਧੀਰ ਸਿੰਘ, ਜਤਿੰਦਰਪਾਲ ਸਿੰਘ, ਜਤਿੰਦਰ ਸਿੰਘ ਲਾਲੀ ਤੇ ਹੋਰ ਮੌਜ਼ੂਦ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media