Sunday, September 8, 2024

ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਨੇ ਲੋਕ ਕਲਾ ਮੰਚ ਵੈਲਫੇਅਰ ਕਮੇਟੀ ਨੂੰ ਦਿੱਤੇ ਸਾਜ਼

ਸੰਗਰੂਰ, 3 ਫਰਵਰੀ (ਜਗਸੀਰ ਲੌਂਗੋਵਾਲ) – ਲੋਕ ਕਲਾ ਮੰਚ ਵੈਲਫੇਅਰ ਕਮੇਟੀ ਵਲੋਂ ਅੱਜ ਸਥਾਨਕ ਸੌਰਵ ਕੰਪਲੈਕਸ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ।ਜਿਸ ਦੇ ਮੁੱਖ ਮਹਿਮਾਨ ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਮੈਂਬਰ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ ਸਾਹਿਬ ਸਨ।ਪ੍ਰੋਗਰਾਮ ਦੀ ਸ਼ੁਰੂਆਤ ਮੰਚ ਸੰਚਾਲਕ ਅਤੇ ਗਾਇਕ ਕੁਲਵੰਤ ਉਪਲੀ ਨੇ ਧਾਰਮਿਕ ਗੀਤ ਸੁਣਾ ਕੇ ਕੀਤੀ।ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਦੱਸਿਆ ਕਿ ਮੰਚ ਲੰਮੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਲਈ ਸੱਭਿਆਚਾਰਕ ਮੇਲੇ ਕਰਵਾਉਂਦਾ ਆ ਰਿਹਾ ਹੈ।ਮੰਚ ਵਲੋਂ ਉਭਰਦੇ ਅਤੇ ਸਥਾਪਿਤ ਕਲਾਕਾਰਾਂ ਅਤੇ ਗੀਤਕਾਰਾਂ ਨੂੰ ਸਮੇਂ ਸਮੇਂ ‘ਤੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ।ਜਰੂਰਤਮੰਦ ਕਲਾਕਾਰਾਂ ਅਤੇ ਗੀਤਕਾਰਾਂ ਨੂੰ ਹਰ ਸੰਭਵ ਮਦਦ ਵੀ ਦਿੱਤੀ ਜਾਂਦੀ ਹੈ।ਮੁੱਖ ਮਹਿਮਾਨ ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਨੇ ਮੰਚ ਦੀਆਂ ਗਤੀਵਿਧੀਆਂ ਤੋਂ ਪ੍ਰਭਾਵਿਤ ਹੁੰਦੇ ਹੋਏ ਉਨਾਂ ਨੇ ਹਰਮੋਨੀਅਮ ਤੇ ਤਬਲੇ ਦੀ ਜੋੜੀ ਸਾਜ਼ ਭੇਟ ਕੀਤੇ ਗਏ।ਮੰਚ ਵਲੋਂ ਮੱਖ ਮਹਿਮਾਨ ਜਥੇਦਾਰ ਰਾਮਪਾਲ ਸਿੰਘ ਬੈਹਣੀਵਾਲ ਨੂੰ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਹਲਕਾ ਲਹਿਰਾਗਾਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਦੇ ਪੀ.ਏ ਪੱਤਰਕਾਰ ਰਾਕੇਸ਼ ਕੁਮਾਰ ਗੁਪਤਾ, ਸੰਗੀਤਕਾਰ ਨਰਿੰਦਰ ਨਿੰਦੀ, ਬਰਿੰਦਰ ਬੰਟੀ ਪ੍ਰਧਾਨ ਸ੍ਰੀ ਰਾਮਲੀਲਾ ਕਲੱਬ, ਮੋਹਨ ਜੋਸ਼ੀ ਨੂੰ ਵੀ ਸਨਮਾਨਿਤ ਕੀਤਾ ਗਿਆ।ਮੰਚ ਦੇ ਪ੍ਰਧਾਨ ਅਸ਼ੋਕ ਮਸਤੀ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਲਾਭ ਸਿੰਘ ਸੇਖੂਵਾਸ, ਰਾਜ ਕੁਮਾਰ ਸ਼ਰਮਾ ਪ੍ਰਧਾਨ ਮਹਾਂਕਾਲੀ ਮੰਦਰ ਕਮੇਟੀ, ਨਰਿੰਦਰ ਨਿੰਦੀ, ਸੱਤਪਾਲ ਸਿੰਘ ਪਾਲੀ ਸਾਬਕਾ ਕੌਂਸਲਰ, ਮਨਜੀਤ ਸ਼ਰਮਾ ਜੇਈ, ਮੋਹਨ ਜੋਸ਼ੀ ਬੈਂਕ ਮੈਨੇਜਰ, ਗੁਰਮੀਤ ਲਹਿਰਾਂ, ਗੁਰਦੀਪ ਸਿੰਘ ਬੰਟੀ, ਆਸ਼ੂ ਫੋਟੋਗ੍ਰਾਫਰ, ਗੁਰਮੇਲ ਗਿੱਲ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …