ਅੰਮ੍ਰਿਤਸਰ, 3 ਫਰਵਰੀ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸੱਤਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦਾ
ਪ੍ਰਕਾਸ਼ ਪੁਰਬ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਹੀ ਉਤਸ਼ਾਹ ਤੇ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਜੱਸ ਗਾਇਨ ਕਰ ਕੇ ਹਾਜ਼ਰ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਨੂੰ ਇਸ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਗੁਰੂ ਸਾਹਿਬ ਦੁਆਰਾ ਵਿਖਾਏ ਗਏ ਮਾਰਗ ’ਤੇ ਚੱਲਣਾ ਚਾਹੀਦਾ ਹੈ।ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰੂ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਸਬੰਧੀ ਚਾਨਣਾ ਪਾਇਆ।ਕੌਂਸਲ ਦੇ ਮੈਂਬਰ ਲਖਵਿੰਦਰ ਸਿੰਘ ਢਿੱਲੋਂ ਨੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।
ਇਸ ਮੌਕੇ ਕੌਂਸਲ ਦੇ ਮੈਂਬਰ ਸਰਬਜੀਤ ਸਿੰਘ ਹੁਸ਼ਿਆਰ ਨਗਰ, ਗੁਰਪ੍ਰੀਤ ਸਿੰਘ ਗਿੱਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ.ਕੇ ਧਵਨ, ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਕੰਵਲਜੀਤ ਸਿੰਘ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵਨਿਊ ਦੀ ਕਾਰਜ਼ਕਾਰੀ ਪ੍ਰਿੰਸੀਪਲ ਡਾ. ਮਨਦੀਪ ਕੌਰ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਪ੍ਰਿੰਸੀਪਲ ਨਿਰਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਖ਼ਾਲਸਾ ਕਾਲਜ ਪਬਲਿਕ ਸਕੂਲ ਹੇਰ ਪ੍ਰਿੰਸੀਪਲ ਗੁਰਿੰਦਰਜੀਤ ਕੌਰ, ਅੰਡਰ ਸੈਕਟਰੀ ਕਮ-ਡਿਪਟੀ ਡਾਇਰੈਕਟਰ ਡੀ.ਐਸ ਰਟੌਲ, ਕਾਲਜ, ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media