Friday, October 18, 2024

ਖੇਤੀਬਾੜੀ ਮਸ਼ੀਨਾਂ ’ਤੇ ਸਬਸਿਡੀ ਲਈ 8 ਫ਼ਰਵਰੀ ਤੱਕ ਅਪਲਾਈ ਕਰ ਸਕਦੇ ਹਨ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨ – ਡੀ.ਸੀ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਵਿੱਚ ਖੇਤੀ ਰਹਿੰਦ-ਖੂੰਹਦ ਦੀ ਸੁਚੱਜੀ ਸੰਭਾਲ ਕਰਨ ਲਈ ਪੰਜਾਬ ਸਰਕਾਰ ਵਲੋਂ ਜ਼ਾਰੀ ਹਦਾਇਤਾਂ ਅਨੁਸਾਰ ਅਤੇ ਰਾਹੁਲ ਤਿਵਾੜੀ ਵਿੱਤੀ ਕਮਿਸ਼ਨਰ (ਖੇਤੀਬਾੜੀ), ਪੰਜਾਬ ਸਰਕਾਰ ਦੀ ਯੋਗ ਅਗਵਾਈ ਅਧੀਨ ਅਨੁਸੂਚਿਤ ਜਾਤੀ ਨਾਲ ਸਬੰਧਤ ਕਿਸਾਨਾਂ ਨੂੰ ਵੱਖ-ਵੱਖ ਖੇਤੀਬਾੜੀ ਮਸ਼ੀਨਾਂ ‘ਤੇ ਸਬਸਿਡੀ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਹੈ।ਇਹ ਪ੍ਰਗਟਾਵਾ ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਵਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਪ੍ਰਮੋਸ਼ਨ ਆਫ਼ ਐਗਰੀਕਲਚਰਲ ਮੈਕਾਨਾਈਜੇਸ਼ਨ ਫ਼ਾਰ ਇਨ-ਸਿਟੂ ਮੈਨੇਜਮੈਂਟ ਆਫ਼ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ) ਸਕੀਮ ਤਹਿਤ ਵੱਖ-ਵੱਖ ਖੇਤੀ ਮਸ਼ੀਨਾਂ ਜਿਵੇਂ ਕਿ ਸੁਪਰ ਐਸ.ਐਮ.ਐਸ, ਜ਼ੀਰੋ ਟਿੱਲ ਡਰਿੱਲ, ਸੁਪਰ ਸੀਡਰ, ਬੇਲਰ ਅਤੇ ਰੇਕ, ਪੈਡੀ ਸਟਰਾਅ ਚੌਪਰ/ਮਲਚਰ,ਉਲਟਾਂਵੇ ਹੱਲ ਆਦਿ ਮਸ਼ੀਨਾਂ ਤੇ ਐਸ.ਸੀ ਵਿਅਕਤੀਗਤ ਕਿਸਾਨਾਂ ਨੂੰ 50 ਪ੍ਰਤੀਸਤ ਅਤੇ ਨਿਰੋਲ ਐਸ.ਸੀ ਕਿਸਾਨਾਂ ਦੇ ਸਮੂਹਾਂ ਨੂੰ 80 ਪ੍ਰਤੀਸਤ ਸਬਸਿਡੀ ਮੁਹੱਈਆ ਕਰਵਾਉਣ ਲਈ ਕਿਸਾਨਾਂ ਤੋਂ ਅਰਜ਼ੀਆਂ ਦਾ ਮੰਗ ਕੀਤੀ ਗਈ ਹੈ।ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਆਨਲਾਈਨ ਦਰਖਾਸਤਾਂ ਲਈ 8 ਫ਼ਰਵਰੀ 2023 ਤੱਕ ਸਮਾਂ ਦਿੱਤਾ ਗਿਆ ਹੈ।
ਮੁੱਖ ਖੇਤੀਬਾੜੀ ਅਫ਼ਸਰ, ਪਠਾਨਕੋਟ ਡਾ: ਰਾਜਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ ਕਿਸਾਨ ਉਪਰੋਕਤ ਯੋਜਨਾ ਦਾ ਲਾਭ ਲੈਣਾ ਚਾਹੁੰਦੇ ਹਨ ਉਹ ਵਿਭਾਗ ਦੇ ਵੈਬ ਪੋਰਟਲ www.agrimachinery <http://www.agrimachinery> `ਤੇ ਆਨਲਾਈਨ ਫ਼ਾਰਮ ਭਰ ਕੇ ਆਪਣੀ ਅਰਜ਼ੀ ਜਮ੍ਹਾਂ ਕਰਵਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਲਾਭਪਾਤਰੀ ਕਿਸਾਨ ਵਿਭਾਗ ਵਲੋਂ ਪ੍ਰਵਾਨਿਤ ਕਿਸੇ ਵੀ ਮਸ਼ੀਨਰੀ ਨਿਰਮਾਤਾ / ਡੀਲਰ ਕੋਲੋਂ ਆਪਣੀ ਪਸੰਦ ਅਨੁਸਾਰ ਇਨ੍ਹਾਂ ਮਸ਼ੀਨਾਂ ਦੀ ਖਰੀਦ ਕਰ ਸਕੇਗਾ ਅਤੇ ਪ੍ਰਵਾਨਿਤ ਨਿਰਮਾਤਾਵਾਂ/ ਡੀਲਰਾਂ ਦੀ ਸੂਚੀ ਪੋਰਟਲ ਤੇ ਹੀ ਉਪਲੱਬਧ ਕਰਵਾਈ ਜਾਵੇਗੀ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਖੇਤੀਬਾੜੀ ਵਿਭਾਗ ਦੇ ਦਫ਼ਤਰਾਂ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …