Sunday, September 8, 2024

2015 ਤੋਂ ਪਹਿਲਾਂ ਅਧਾਰ ਕਾਰਡ ਬਣਾਇਆ ਹੈ ਤਾਂ ਅਧਾਰ ਕਾਰਡ ਅਪਡੇਟ ਕਰਵਾਉਣਾ ਲਾਜ਼ਮੀ – ਡਿਪਟੀ ਕਮਿਸ਼ਨਰ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੇ ਸਮੂਹ ਲੋਕਾਂ ਨੂੰ ਅਪੀਲ ਹੈ ਕਿ ਉਹ ਆਪਣੀ ਅਧਾਰ ਜਾਣਕਾਰੀ ਨੂੰ ਅਪਡੇਟ ਜਰੂਰ ਕਰਵਾਉਣ।ਉਹ ਅਧਾਰ ਅਪਡੇਟ ਲਈ ਅਪਣੇ ਨਜਦੀਕੀ ਸੇਵਾਂ ਕੇਂਦਰਾਂ ਜਾਂ ਅਧਾਰ ਕੇਂਦਰ ‘ਤੇ ਜਾ ਕੇ ਅਪਣੀ ਪਛਾਣ ਅਤੇ ਘਰ ਦੇ ਪੱਕੇ ਪਤੇ ਦੇ ਸਬੂਤਾਂ ਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੇ ਅਧਾਰ ਕਾਰਡ ਨੂੰ ਅਪਡੇਟ ਕਰਵਾ ਸਕਦੇ ਹਨ।
ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ ਵਲੋਂ ਕੀਤਾ ਗਿਆ।ਉਨ੍ਹਾਂ ਕਿਹਾ ਕਿ ਸਾਰੇ ਨਿਵਾਸੀਆਂ ਨੂੰ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਕੇ ਆਪਣੀ ਜਾਣਕਾਰੀ ਨੂੰ ਮੁੜ ਪ੍ਰਮਾਣਿਤ ਕਰਨ ਦੀ ਲੋੜ ਹੁੰਦੀ ਹੈ, ਭਾਵੇਂ ਉਨ੍ਹਾਂ ਦੇ ਜਨਸੰਖਿਆ ਡੇਟਾ ਵਿੱਚ ਕੋਈ ਬਦਲਾਅ ਨਾ ਵੀ ਹੋਇਆ ਹੋਵੇ।ਉਨ੍ਹਾਂ ਕਿਹਾ ਕਿ ਜੇਕਰ ਮੋਬਾਇਲ ਨੰਬਰ ਅਧਾਰ ’ਤੇ ਰਜਿਸਟਰਡ ਹੈ ਤਾਂ ਨਾਗਰਿਕ ਖੁਦ ਵੀ ਵੈਬਸਾਈਟ ’ਤੇ ਲੌਗਇਨ ਕਰਕੇ ਔਨਲਾਈਨ ਇਸ ਸੇਵਾ ਦਾ ਲਾਭ ਲੈ ਸਕਦੇ ਹਨ।
ਹਰਬੀਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜਿਵੇਂ ਕਿ ਅਧਾਰ ਬਾਇਓਮੀਟ੍ਰਿਕ ਪ੍ਰਮਾਣੀਕਰਣ ਦੇ ਨਾਲ ਇੱਕ ਨਾਗਰਿਕ ਦੀ ਪਛਾਣ ਕਰਨ ਦੇ ਪ੍ਰਬੰਧ ਦੇ ਨਾਲ ਪਛਾਣ ਦੇ ਸਭ ਤੋਂ ਵੱਧ ਪ੍ਰਵਾਨਿਤ ਸਬੂਤ ਵਜੋਂ ਉਭਰਿਆ ਹੈ ਅਤੇ ਕਈ ਸਰਕਾਰੀ ਸੇਵਾਵਾਂ/ਸਹੂਲਤਾਂ ਦਾ ਲਾਭ ਲੈਣ ਲਈ ਅਧਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਲਈ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਅਧਾਰ ਕਾਰਡ ਨੂੰ ਸਮੇਂ-ਸਮੇਂ ਅਪਡੇਟ ਜਰੂਰ ਕਰਵਾਉਣ।
ਉਨ੍ਹਾਂ ਕਿਹਾ ਕਿ ਜਿਨ੍ਹਾਂ ਨਾਗਰਿਕਾਂ ਨੇ 2015 ਤੋਂ ਪਹਿਲਾਂ ਅਧਾਰ ਕਾਰਡ ਬਣਵਾਇਆ ਹੈ, ਉਨ੍ਹਾਂ ਲਈ ਤਾਂ ਅਧਾਰ ਕਾਰਡ ਨੂੰ ਅਪਡੇਟ ਕਰਵਾਉਣਾ ਹੋਰ ਵੀ ਜਰੂਰੀ ਹੈ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …