Sunday, September 8, 2024

ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਤੱਕ ਅਦਾਰਿਆਂ ਤੇ ਦੁਕਾਨਾਂ ਦੇ ਨਾਮ ਪੰਜਾਬੀ ਭਾਸ਼ਾ ‘ਚ ਹੋਣੇ ਜਰੂਰੀ

ਭਾਸ਼ਾ ਅਫਸਰ ਨੇ ਨਗਰ ਕੌਂਸਲ ਪ੍ਰਧਾਨ ਤੇ ਵਪਾਰ ਮੰਡਲ ਨਾਲ ਕੀਤੀ ਮੀਟਿੰਗ

ਪਠਾਨਕੋਟ, 3 ਫਰਵਰੀ (ਪੰਜਾਬ ਪੋਸਟ ਬਿਊਰੋ) – ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਵਲੋਂ ਨਗਰ ਕੌਂਸਲ ਸੁਜਾਨਪੁਰ ਦੇ ਪ੍ਰਧਾਨ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੋਰਾਨ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ਼ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਹੁਕਮਾਂ ਦੀ ਰੋਸ਼ਨੀ ਵਿੱਚ ਭਾਸ਼ਾ ਵਿਭਾਗ ਪੰਜਾਬ ਵਲੋਂ ਸਰਕਾਰੀ/ ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਬੋਰਡਾਂ/ ਨਿਗਮਾਂ ਅਤੇ ਗੈਰ-ਸਰਕਾਰੀ ਸੰਸਥਾਵਾਂ/ ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਦੇ ਨਾਮ, ਨਾਮਪੱਟੀਆਂ, ਸਾਇਨ ਬੋਰਡ ਆਦਿ ਪੰਜਾਬੀ ‘ਚ ਲਿਖਣ ਲਈ ਵਿੱਢੀ ਮੁਹਿੰਮ ਤਹਿਤ ਮੀਟਿੰਗ ਆਯੋਜਿਤ ਕੀਤੀ ਗਈ।
ਜਿਸ ਵਿੱਚ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ ਪਠਾਨਕੋਟ ਤੋਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਅਤੇ ਖੋਜ਼ ਅਫ਼ਸਰ ਰਾਜੇਸ਼ ਕੁਮਾਰ ਵਲੋਂ ਨਗਰ ਕੌਂਸਲ ਸੁਜਾਨਪੁਰ ਦੇ ਪ੍ਰਧਾਨ ਸ੍ਰੀਮਤੀ ਅਨੁਰਾਧਾ ਬਾਲੀ ਅਤੇ ਵਪਾਰ ਮੰਡਲ ਸੁਜਾਨਪੁਰ ਦੇ ਅਹੁੱਦੇਦਾਰਾਂ ਅਤੇ ਮੈਂਬਰਾਂ ਨਾਲ ਉਪਰੋਕਤ ਵਿਸ਼ੇ ਦੇ ਸਬੰਧ ਵਿੱਚ ਵਿਚਾਰ ਵਟਾਂਦਰਾ ਕੀਤਾ।ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੁਰੇਸ਼ ਮਹਿਤਾ ਵਲੋਂ ਉਨ੍ਹਾਂ ਨੂੰ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਤੇ ਨਿਰਦੇਸ਼ਾਂ ਸੰਬੰਧੀ ਪੱਤਰ ਸੌਂਪਿਆ ਗਿਆ।ਨਗਰ ਕੌਂਸਲ ਪ੍ਰਧਾਨ ਅਤੇ ਵਪਾਰ ਮੰਡਲ ਵਲੋਂ ਬਹੁਤ ਹੀ ਸਕਾਰਾਤਮਕ ਹੁੰਗਾਰਾ ਭਰਿਆ ਗਿਆ ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …